ਪੰਜਾਬ ਦੀਆਂ ਰਾਜ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਵੱਲੋਂ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਇਨ੍ਹਾਂ ਉਮੀਦਵਾਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਇਨ੍ਹਾਂ ਸਭ ਦੇ ਦਰਮਿਆਨ ਕਾਂਗਰਸੀ MP ਰਵਨੀਤ ਬਿੱਟੂ ਨੇ ਹਮਲਾ ਬੋਲਿਆ ਹੈ।
ਬਿੱਟੂ ਨੇ ਟਵੀਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਿਹੜੇ 5 ਚਿਹਰੇ ਐਲਾਨੇ ਗਏ ਹਨ, ਉਨ੍ਹਾਂ ਲਈ ਪੰਜਾਬ ਦੀ ਜਨਤਾ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹੈਰਾਨ ਹਨ। ਉਹਨਾਂ ਲਿਖਿਆ, “ਜਨਤਾ ਦੀ ਰਾਏ ਲਈ ਹੈਲਪਲਾਈਨ ਸਿਰਫ ਚੋਣਾਂ ਤੋਂ ਪਹਿਲਾਂ ਖੁੱਲ੍ਹੀ ਸੀ। ਚੋਣਾਂ ਤੋਂ ਬਾਅਦ ਦਿੱਲੀ ਦੇ ਤਾਨਾਸ਼ਾਹ ਨੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣੇ ਨਿੱਜੀ ਹਿੱਤਾਂ ਲਈ 5 ਮੈਂਬਰ ਰਾਜ ਸਭਾ ਲਈ ਨਾਮਜ਼ਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਪੰਜਾਬ ਦੀ ਜਨਤਾ ਦੇ ਨਾਲ-ਨਾਲ ਆਪ ਵਿਧਾਇਕ ਵੀ ਇਨ੍ਹਾਂ 5 ਚਿਹਰਿਆਂ ਤੋਂ ਹੈਰਾਨ ਹਨ”।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਰਾਜ ਸਭਾ ਲਈ ਜਿਹੜੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿਚ AAP ਆਗੂ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ, IIT ਪ੍ਰੋਫ਼ੈਸਰ ਸੰਦੀਪ ਪਾਠਕ, ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਫਾਊਂਡਰ ਅਸ਼ੋਕ ਮਿੱਤਲ ਤੇ ਉਦਯੋਗਪਤੀ ਸੰਜੀਵ ਅਰੋੜਾ ਹਨ। ਇਨ੍ਹਾਂ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਵੀ ਦਾਖਲ ਕਰ ਦਿੱਤੀ ਗਈ ਹੈ। ‘ਆਪ’ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੀ ਥਾਂ ਹੋਰਨਾਂ ਸੂਬਿਆਂ ਤੋਂ ਮੈਂਬਰ ਭੇਜਣ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ ।