ਭਾਰਤੀ ਜਨਤਾ ਪਾਰਟੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਯ ਨੇ ਸੱਤਾ ਵਿਚ ਬੈਠ ਕਾਂਗਰਸ ਪਾਰਟੀ ‘ਤੇ ਪੈਸੇ ਵਸੂਲਣ ਦੇ ਦੋਸ਼ ਲਗਾਏ। ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਇੱਕ ਵਿਸ਼ੇਸ਼ ਅਦਾਲਤ ‘ਚ ਦਾਇਰ ਦੋਸ਼ ਪੱਤਰ ਮੁਤਾਬਕ ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਨੇ ਕੇਂਦਰੀ ਏਜੰਸੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਲੋਕਪ੍ਰਿਯ ਕਲਾਕਾਰ ਐੱਮਐੱਫ ਹੁਸੈਨ ਦੀ ਪੇਂਟਿੰਗ ਖਰੀਦਣ ਲਈ ਮਜਬੂਰ ਕੀਤਾ ਗਿਆ ਸੀ। ਇਸ ਤਸਵੀਰ ਤੋਂ ਮਿਲੀ ਰਕਮ ਦਾ ਇਸਤੇਮਾਲ ਗਾਂਧੀ ਪਰਿਵਾਰ ਨੇ ਨਿਊਯਾਰਕ ਵਿਚ ਸੋਨੀਆ ਗਾਂਧੀ ਦੇ ਇਲਾਜ ਲਈ ਕੀਤਾ ਸੀ।
ਇਸ ਮਾਮਲੇ ਵਿਚ ਭਾਜਪਾ ਨੇਤਾ ਅਮਿਤ ਮਾਲਵੀਯ ਨੇ ਕਿਹਾ ਕਿ ਰਾਣਾ ਕਪੂਰ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਗਾਂਧੀ ਪਰਿਵਾਰ ਸੱਤਾ ਦੇ ਅਹੁਦਿਆਂ ਤੋਂ ਲੋਕਾਂ ਤੋਂ ਪੈਸੇ ਵਸੂਲ ਰਿਹਾ ਸੀ।ਉਨ੍ਹਾਂ ਦੇ ਸੀਨੀਅਰ ਨੇਤਾ ਤੇ ਮੰਤਰੀ ਇਸ ਮਾਮਲੇ ਦਾ ਹਿੱਸਾ ਸਨ। ਉਨ੍ਹਾਂ ਕਿਹਾ ਕਿ ਇਸ ਲਈ ਭਾਵੇਂ ਹੀ ਪੈਸੇ ਲਏ ਗਏ ਹੋਣ ਪਰ ਲੋਕਾਂ ਨੂੰ ਇਸ ਤਰ੍ਹਾਂ ਮਜਬੂਰ ਕਰਨਾ ਕਿਸੇ ਵੀ ਤਰ੍ਹਾਂ ਤੋਂ ਠੀਕ ਨਹੀਂ ਹੈ।
ਭਾਜਪਾ ਨੇਤਾ ਨੇ ਇਹ ਵੀ ਕਿਹਾ ਕਿ ਰਾਣਾ ਕਪੂਰ ਨੂੰ ਪਦਮ ਭੂਸ਼ਣ ਪੁਰਸਕਾਰ ਦੇ ਬਦਲੇ ਪੈਸੇ ਦੇਣ ਲਈ ਵੀ ਕਿਹਾ ਗਿਆ ਸੀ। ਕੀ ਗਾਂਧੀ ਪਰਿਵਾਰ ਤੇ ਕਾਂਗਰਸ ਪਾਰਟੀ ਦੇਸ਼ ਦਾ ਸਰਵਉੱਚ ਨਾਗਰਿਕ ਪੁਰਸਕਾਰ ਉਸ ਵਿਅਕਤੀ ਨੂੰ ਵੇਚ ਰਹੀ ਸੀ ਜਿਸ ਨੇ ਇਸ ਲਈ ਸਭ ਤੋਂ ਵਧ ਰਕਮ ਦਾ ਭੁਗਤਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਦੋਸ਼ ਨੂੰ ਕਮਜ਼ੋਰ ਕਰਨ ਤੇ ਦੇਸ਼ ਦੀ ਪ੍ਰਤਿਸ਼ਠਾ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਹੈ। ਇਹ ਰਾਣਾ ਕਪੂਰ ਦੇ ਕਬੂਲਨਾਮੇ ਤੋਂ ਸਪੱਸ਼ਟ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: