‘ਆਪ’ ਨੇ ਕਿਸਾਨ ਅੰਦੋਲਨ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਤੰਤਰ ਵਿੱਚ ਤਾਨਾਸ਼ਾਹੀ ਦੀ ਕੋਈ ਥਾਂ ਨਹੀਂ ਹੈ।
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਧਰਨੇ ’ਤੇ ਬੈਠੇ ਕਿਸਾਨਾਂ-ਮਜ਼ਦੂਰਾਂ ਨੇ ਨਾ ਸਿਰਫ਼ ਮੋਦੀ ਸਰਕਾਰ ਖ਼ਿਲਾਫ਼ ਜੰਗ ਜਿੱਤੀ ਹੈ ਸਗੋਂ ਪੰਜਾਬ ਅਤੇ ਪੂਰੇ ਦੇਸ਼ ਦੇ ਲੋਕਾਂ ਦਾ ਦਿਲ ਵੀ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਪਰ ਕੇਂਦਰ ਅੱਗੇ ਕਦੇ ਨਹੀਂ ਝੁਕੇ। ਪੰਜਾਬ ਇਨ੍ਹਾਂ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਇਹ ਅੰਦੋਲਨ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਕਿਸਾਨਾਂ ਦੀ ਜੇਤੂ ਭਾਵਨਾ ਤੋਂ ਪ੍ਰੇਰਨਾ ਲੈਣਗੀਆਂ ਅਤੇ ਕਿਸੇ ਵੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੋਕਤਾਂਤਰਿਕ ਤਰੀਕੇ ਨਾਲ ਹਰਾਉਣਗੀਆਂ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਕਾਰਪੋਰੇਟਾਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਹਾਰ ਦੇ ਡਰੋਂ ਭਾਜਪਾ ਨੇ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।