ਭਾਜਪਾ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਪਾਰਟੀ ਹਾਈਕਮਾਨ ਨੇ ਪਾਰਟੀ ਦੇ ਕੌਮੀ ਸਕੱਤਰ ਵਜੋਂ ਨਿਯੁਕਤ ਕੀਤਾ ਹੈ।

ਦੱਸ ਦੇਈਏ ਕਿ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਇਸ ਤੋਂ ਇਲਾਵਾ ਕਾਂਗਰਸੀ ਆਗੂ ਤੇ ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਨੂੰ ਆਪਣਾ ਰਾਸ਼ਟਰੀ ਸਕੱਤਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬੁਲਾਰੇ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ਨੂੰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਅੱਜ ਪ੍ਰਵਾਨਗੀ ਦਿੱਤੀ ਹੈ। ਇਸ ਲਈ ਜੇਪੀ ਨੱਡਾ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਤੇ ਜਾਰੀ ਹੁਕਮ ਨੂੰ ਤਤਕਾਲ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
