BJP leader Manoranjan Kalia : ਬਰਨਾਲਾ ਵਿਖੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨਾਂ ਨੇ ਉਸ ਸਮੇਂ ਘੇਰਾਓ ਘਰ ਲਿਆ ਜਦੋਂ ਉਹ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਆਏ ਸਨ। ਕਾਲੀਆ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਮੁਲਾਕਾਤ ਕਰਨ ਜਾ ਰਹੇ ਸਨ। ਪਰ ਕਿਸਾਨ ਪਿਛਲੇ 19 ਦਿਨਾਂ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਨੂੰ ਲਗਾਤਾਰ ਘੇਰ ਰਹੇ ਸਨ, ਜਿਵੇਂ ਹੀ ਮਨੋਰੰਜਨ ਕਾਲੀਆ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਪਹੁੰਚੇ ਅਤੇ ਕਿਸਾਨਾਂ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਦਾ ਘਿਰਾਓ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਥੇ ਹੀ ਖਬਰ ਲਿਖੇ ਜਾਣ ਤੱਕ ਮਨੋਰੰਜਨ ਕਾਲੀਆ ਨੂੰ ਅਜੇ ਤੱਕ ਕਿਸਾਨ ਜਥੇਬੰਦੀਆਂ ਨੇ ਘੇਰਿਆ ਹੋਇਆ ਸੀ।
ਬਰਨਾਲਾ ਵਿਖੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦਾ ਕਿਸਾਨ ਜਥੇਬੰਦੀਆਂ ਨੇ ਉਸ ਸਮੇਂ ਘੇਰਾਓ ਘਰ ਲਿਆ ਜਦੋਂ ਉਹ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਆਏ ਸਨ। ਕਾਲੀਆ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਮੁਲਾਕਾਤ ਕਰਨ ਜਾ ਰਹੇ ਸਨ। ਪਰ ਕਿਸਾਨ ਪਿਛਲੇ 19 ਦਿਨਾਂ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਨੂੰ ਲਗਾਤਾਰ ਘੇਰ ਰਹੇ ਸਨ, ਜਿਵੇਂ ਹੀ ਮਨੋਰੰਜਨ ਕਾਲੀਆ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਪਹੁੰਚੇ ਅਤੇ ਕਿਸਾਨਾਂ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਦਾ ਘਿਰਾਓ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਥੇ ਹੀ ਖਬਰ ਲਿਖੇ ਜਾਣ ਤੱਕ ਮਨੋਰੰਜਨ ਕਾਲੀਆ ਨੂੰ ਅਜੇ ਤੱਕ ਕਿਸਾਨ ਜਥੇਬੰਦੀਆਂ ਨੇ ਘੇਰਿਆ ਹੋਇਆ ਸੀ।
ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਜੱਥੇਬੰਦੀਆਂ ਦੇ ਆਗੂ ਬਲਜਿੰਦਰ ਸਿੰਘ, ਬਲੌਰ ਸਿੰਘ, ਕ੍ਰਿਸ਼ਨਾ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਘਰਾਂ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਘੇਰਿਆ ਜਾ ਰਿਹਾ ਹੈ ਅਤੇ ਅੱਜ ਭਾਜਪਾ ਆਗੂ ਮਨੋਰੰਜਨ ਕਾਲੀਆ ਚੋਰੀ-ਛੁਪੇ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਨ ਆਏ ਸਨ ਕਿ ਉਦੋਂ ਹੀ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਘਿਰਾਓ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਵਿੱਚ ਇਹ ਭਰਮ ਫੈਲਾ ਰਹੀ ਹੈ ਕਿ ਕਿਸਾਨਾਂ ਦੁਆਰਾ ਕੀਤਾ ਜਾ ਰਿਹਾ ਸੰਘਰਸ਼ ਸਹੀ ਨਹੀਂ ਹੈ। ਉਨ੍ਹਾਂ ਕਿਹ ਕਿ ਕਿਸਾਨ ਜਥੇਬੰਦੀਆਂ ਵੱਲੋਂ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕਰਦੀ।
ਇਸ ਮਾਮਲੇ ‘ਤੇ ਭਾਜਪਾ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਹ ਆਉਂਦੀਆਂ ਨਗਰ ਨਿਗਮ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਭਾਜਪਾ ਨਾਲ ਮੁਲਾਕਾਤ ਕਰਨ ਲਈ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ‘ਤੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਾਰਿਆਂ ਨੂੰ ਸੰਘਰਸ਼ ਲਈ ਇਜਾਜ਼ਤ ਦਿੰਦਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਵੱਲੋਂ ਨਿੱਜੀ ਖਰੀਦ ਲਈ ਕਿਸਾਨਾਂ ਨੂੰ ਇੱਕ ਵਿਕਲਪ ਦਿੱਤਾ ਗਿਆ ਹੈ। ਜੇ ਕਿਸਾਨ ਫਸਲ ਨੂੰ ਸਰਕਾਰ ਨੂੰ ਵੇਚਣਾ ਚਾਹੁੰਦੇ ਹਨ, ਤਾਂ ਉਹ ਫਸਲ ਨੂੰ ਸਰਕਾਰ ਨੂੰ ਭੇਜ ਸਕਦੇ ਹਨ, ਜੇਕਰ ਨਿੱਜੀ ਖਰੀਦਦਾਰ ਕਿਸਾਨਾਂ ਨੂੰ ਵਧੇਰੇ ਅਦਾਇਗੀ ਕਰਦਾ ਹੈ ਤਾਂ ਕਿਸਾਨ ਆਪਣੀ ਫਸਲ ਨੂੰ ਨਿੱਜੀ ਖਰੀਦਦਾਰ ਨੂੰ ਵੇਚ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕੇਂਦਰ ਸਰਕਾਰ ਨੇ ਸਿਰਫ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਲਾਗੂ ਕੀਤੇ ਹਨ।