ਮਾਨਸਾ ਜ਼ਿਲ੍ਹੇ ਤੋਂ ਭਾਜਪਾ ਨੇਤਾ ਜਗਜੀਤ ਸਿੰਘ ਮਿਲਖਾ ਨੇ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਮਿਲਖਾ ਨੇ ਕਿਹਾ ਕਿ ਮੇਰੀ ਰੇਕੀ ਕੀਤੀ ਜਾ ਰਹੀ ਹੈ। ਮੇਰੀ ਗੱਡੀ ਦਾ ਰੋਜ਼ਾਨਾ ਪਿੱਛਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ। ਮਿਲਖਾ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸੀਬੀਆਈ ਜਾਂਚ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਜਗਜੀਤ ਮਿਲਖਾ ਨੇ ਕਿਹਾ ਕਿ ਇਸ ਬਾਰੇ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ ਗਈ। ਉਨ੍ਹਾਂ ਨੇ ਗੱਡੀਆਂ ਦੇ ਨੰਬਰ ਵੀ ਐੱਸਐੱਸਪੀ ਨੂੰ ਦਿੱਤੇ। ਇਸ ਦੇ ਬਾਵਜੂਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੁਲਿਸ ਉਨ੍ਹਾਂ ਦੇ ਖਤਰੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਮਿਲਖਾ ਨੇ ਕਿਹਾ ਕਿ ਉਨ੍ਹਾਂ ਨੇ ਵ੍ਹਟਸਐਪ ‘ਤੇ ਐੱਸਐੱਸਪੀ ਨੂੰ ਜਾਣਕਾਰੀ ਭੇਜੀ ਪਰ ਉਨ੍ਹਾਂ ਨੇ ਉਸ ਨੂੰ ਦੇਖਿਆ ਨਹੀਂ। ਉਨ੍ਹਾਂ ਨੇ ਫੋਨ ਕਰਕੇ ਐੱਸਐਸਪੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਸੀ ਪਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਫਿਰ ਤੋਂ ਡਰਾਉਣ ਲੱਗਾ ਕੋਰੋਨਾ, ਬੀਤੇ 24 ਘੰਟਿਆਂ ‘ਚ ਹੋਈਆਂ 2 ਮੌਤਾਂ, 134 ਨਵੇਂ ਮਾਮਲੇ ਆਏ ਸਾਹਮਣੇ
ਮਿਲਖਾ ਨੇ ਇਸੇ ਸਾਲ 2022 ਵਿਚ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਸੀ। ਉਹ ਸਰਦੂਲਗੜ੍ਹ ਤੋਂ ਚੋਣ ਮੈਦਾਨ ਵਿਚ ਆਏ ਸਨ ਪਰ ਚੋਣ ਹਾਰ ਗਏ। ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਤੋਂ ਬਾਅਦ ਉਹ ਸੁਰਖੀਆਂ ਵਿਚ ਆਏ।
ਵੀਡੀਓ ਲਈ ਕਲਿੱਕ ਕਰੋ -: