ਚੰਡੀਗੜ੍ਹ : ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਪਿਛਲੇ ਹਫ਼ਤੇ, ਵਿਜੀਲੈਂਸ ਬਿਊਰੋ (ਵੀਬੀ) ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਆਈਏਐਸ ਅਧਿਕਾਰੀ ਨੀਲਿਮਾ ਤੋਂ ਇਲਾਵਾ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਰੀਅਲ ਅਸਟੇਟ ਕੰਪਨੀ ਨੂੰ ਟ੍ਰਾਂਸਫਰ/ਵੰਡ ਕਰਨ ਅਤੇ ਇਸ ਨੂੰ ਪਲਾਟ ਬਣਾ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਇਜਾਜ਼ਤ ਦੇਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਦੀ ਦਿੱਲੀ ‘ਚ ਛਾਪੇਮਾਰੀ, 1.93 ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ‘ਚ 5 ਗ੍ਰਿਫਤਾਰ
ਦੱਸ ਦੇਈਏ ਕਿ ਸਾਬਕਾ ਮੰਤਰੀ ਇਸ ਸਮੇਂ ਨਿਆਇਕ ਹਿਰਾਸਤ ਅਧੀਨ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿਚ ਕੇਸ ਦਰਜ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਭ੍ਰਿਸ਼ਟਾਚਾਰ ਵਿਚ ਫਸੇ ਆਗੂਆਂ ‘ਤੇ ਨਕੇਲ ਕੱਸੀ ਜਾ ਰਹੀ ਹੈ ਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: