ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਤੇ ਸੂਬੇ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਐੱਮ ਸਿੰਧਿਆ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਪੰਜਾਬ ਦੇ ਹਵਾਈ ਅੱਡਿਆਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ।
ਸੁਭਾਸ਼ ਸ਼ਰਮਾ ਨੇ ਇਸ ਸਬੰਧੀ ਜਾਰੀ ਪ੍ਰੈੱਸ ਨੋਟ ਵਿਚ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਐੱਮ ਸਿੰਧੀਆ ਦੇ ਸਾਹਮਣੇ ਮੋਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣ ਸੇਵਾਵਾਂ ਸ਼ੁਰੂ ਕਰਨ ਸਬੰਧੀ ਮੰਗ ਕੀਤੀ ਗਈ ਹੈ ਜਿਸ ਨੂੰ ਉੁਨ੍ਹਾਂ ਨੇ ਬਹੁਤ ਗੰਭੀਰਤਾ ਨਾਲ ਸੁਣਿਆ ਤੇ ਜਲਦ ਹੀ ਇਸ ਸਬੰਧੀ ਵਿਚਾਰ ਕਰਕੇ ਜਲਦ ਇਥੋਂ ਕੌਮਾਂਤਰੀ ਹਵਾਈ ਸੇਵਾਵਾਂ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ।
ਆਦਮਪੁਰ ਹਵਾਈ ਅੱਡੇ ਤੋਂ ਫਿਰ ਤੋਂ ਹਵਾਈ ਸੇਵਾਵਾਂ ਸ਼ੁਰੂ ਕਰਨ ਦੀ ਅਪੀਲ ‘ਤੇ ਬੋਲਦੇ ਹੋਏ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਐੱਮ ਸਿੰਧਿਆ ਨੇ ਕਿਹਾ ਕਿ ਆਦਮਪੁਰ ਦਾ ਹਵਾਈ ਅੱਡੇ ਦਾ ਪੁਨਰ ਨਿਰਮਾਣ ਲਗਭਗ ਪੂਰਾ ਹੋ ਚੁੱਕਾ ਹੈ ਤੇ ਜਲਦ ਹੀ ਉਨ੍ਹਾਂ ਵੱਲੋਂ ਉਸ ਦਾ ਉਦਘਾਟਨ ਕਰਕੇ ਉਥੋਂ ਹਵਾਈ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਅਤੇ ਉਥੋਂ ਚੱਲਣ ਵਾਲੀਆਂ ਹਵਾਈ ਸੇਵਾਵਾਂ ਤੋਂ ਹੀ ਦਿੱਲੀ ਪਰਤਣਗੇ।
ਇਹ ਵੀ ਪੜ੍ਹੋ : ਲੁਧਿਆਣਾ STF ਨੇ ਸਪਲਾਈ ਕਰਨ ਜਾ ਰਹੇ 2 ਨਸ਼ਾ ਤਸਕਰਾਂ ਨੂੰ ਦਬੋਚਿਆ, 950 ਗ੍ਰਾਮ ਹੈਰੋ.ਇਨ ਬਰਾਮਦ
ਅਸ਼ਵਨੀ ਸ਼ਰਮਾ ਨੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ। ਭਾਵੇਂ ਉਹ ਸੜਕਾਂ ਦਾ ਨਿਰਮਾਣ ਹੋਵੇ, ਭਾਵੇਂ ਵੰਦੇ ਭਾਰਤ ਰੇਲਗੱਡੀ ਹੋਵੇ, ਭਾਵੇਂ ਨਵੇਂ ਹਵਾਈ ਅੱਡਿਆਂ ਦਾ ਨਿਰਮਾਣ ਜਾਂ ਉਨ੍ਹਾਂ ਦਾ ਆਧੁਨਿਕੀਕਰਨ ਹੋਵੇ ਜਾਂ ਨਵੀਆਂ ਹਵਾਈ ਸੇਵਾਵਾਂ ਸ਼ੁਰੂ ਕਰਨੀਆਂ ਹੋਣ, ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੀਆਂ ਮੰਗਾਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਦੀਆਂ ਮੰਗਾਂ ਪੂਰੀਆਂ ਕੀਤੇ ਜਾਣ ਨਾਲ ਪੰਜਾਬ ਦੇ ਵਿਕਾਸ ਦੀ ਰਫਤਾਰ ਨੂੰ ਇਕ ਨਵੀਂ ਦਿਸ਼ਾ ਮਿਲੇਗੀ।