ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦਾ ਲਗਾਤਾਰ ਵਧਣਾ ਜਾਰੀ ਹੈ ਤੇ ਇਸ ਦੀ ਲਪੇਟ ਵਿਚ ਕਈ ਰਾਜਨੇਤਾ ਵੀ ਆ ਰਹੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਰਿਪੋਰਟ ਹੁਣ ਕੋਰੋਨਾ ਪਾਜੀਟਿਵ ਪਾਈ ਗਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਲਿਖਿਆ ਕਿ ਸ਼ੁਰੂਆਤੀ ਲੱਛਣ ਦਿਖਣ ਉਤੇ ਮੈਂ ਆਪਣਾ ਕੋਵਿਡ ਟੈਸਟ ਕਰਵਾਇਆ, ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਸਿਹਤਮੰਦ ਮਹਿਸੂਸ ਕਰ ਰਿਹਾ ਹਾਂ ਪਰ ਡਾਕਟਰਾਂ ਦੀ ਸਲਾਹ ‘ਤੇ ਮੈਂ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਵਿਚ ਜੋ ਲੋਕ ਮੇਰੇ ਸੰਪਰਕ ਵਿਚ ਆਏ ਹਨ, ਮੇਰੀ ਉਨ੍ਹਾਂ ਨੂੰ ਅਪੀਲ ਹੈ ਕਿ ਉਹ ਆਪਣੀ ਜਾਂਚ ਕਰਵਾ ਲੈਣ।
ਇਸ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਅਜੈ ਭੱਟ ਵੀ ਕੋਰੋਨਾ ਪਾਜੀਟਿਵ ਪਾਏ ਗਏ ਹਨ।
ਰਾਜਧਾਨੀ ਦਿੱਲੀ ਵਿਚ ਬਹੁਤ ਤੇਜ਼ੀ ਨਾਲ ਕੋਰੋਨਾ ਸੰਕਰਮਣ ਫੈਲ ਰਿਹਾ ਹੈ। ਐਤਵਾਰ ਨੂੰ 24 ਘੰਟਿਆਂ ਵਿਚ 22,751 ਨਵੇਂ ਮਾਮਲੇ ਸਾਹਮਣੇ ਆਏ। ਦਿੱਲੀ ਵਿਚ ਸਰਗਰਮ ਕੇਸਾਂ ਦੀ ਗਿਣਤੀ ਵਧ ਕੇ 60,773 ਹੋ ਗਈ ਹੈ। ਲਗਭਗ ਸਾਢੇ 7 ਮਹੀਨੇ ਵਿਚ ਇਹ ਸਭ ਤੋਂ ਵੱਧ ਐਕਟਿਵ ਕੇਸ ਹਨ। ਦਿੱਲੀਵਿਚ ਪਾਜ਼ੀਟਿਵਿਟੀ ਰੇਟ ਵੱਧ ਕੇ 2.353 ਫੀਸਦੀ ਹੋ ਗਏ ਹਨ।