21 ਨਵੰਬਰ ਦਾ ਦਿਨ ਇਤਿਹਾਸਕ ਦਿਨ ਵਜੋਂ ਯਾਦ ਕੀਤਾ ਜਾਵੇਗਾ। ਅੱਜ ਦੇ ਦਿਨ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ ਹੈ। 14 ਮਹੀਨਿਆਂ ਦੇ ਲੰਮੇ ਅੰਦੋਲਨ ਤੋਂ ਬਾਅਦ ਆਖਿਰਕਾਰ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਿਆ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ।
ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਵਾਗਤ ਕੀਤਾ ਹੈ ਅਤੇ ਇਸ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਜੋ ਵੀ ਫੈਸਲੇ ਲਏ ਉਹ ਦੇਸ਼ ਦੇ ਹਿੱਤ ਵਿਚ ਹੀ ਲਏ ਸਨ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਅੱਜ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਆਉਣ ਵਾਲੇ ਸੰਸਦ ਸੈਸ਼ਨ ਵਿਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਜ਼ਰੂਰੀ ਪ੍ਰਕਿਰਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤ ਲਈ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਆਈ ਸੀ ਪਰ ਸਾਡੀ ਤਪੱਸਿਆ ਵਿਚ ਹੀ ਕੋਈ ਕਮੀ ਸੀ ਜੋ ਅਸੀਂ ਇਹ ਕਾਨੂੰਨ ਕਿਸਾਨਾਂ ਨੂੰ ਸਮਝਾ ਨਹੀਂ ਸਕੇ। ਪੰਜਾਬ ਭਾਜਪਾ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਹੁਣ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਹੇਗਾ। ਇਕ ਵਾਰ ਪੀ. ਐੱਮ. ਮੋਦੀ ਨੇ ਸਾਬਤ ਕਰ ਦਿੱਤਾ ਹੈ ਕਿ ਫੈਸਲਾ ਲੈਣ ਦੀ ਜੋ ਇੱਛਾ ਸ਼ਕਤੀ ਉਨ੍ਹਾਂ ਵਿਚ ਹੈ ਉਹ ਹੋਰ ਕਿਸੇ ਵਿਚ ਨਹੀਂ ਹੋ ਸਕਦੀ।
ਭਾਵੇਂ PM ਮੋਦੀ ਵੱਲੋਂ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ ਪਰ ਕਿਸਾਨ ਮੋਰਚਾ ਅਜੇ ਵੀ ਅੰਦੋਲਨ ਜਾਰੀ ਰੱਖਣ ‘ਤੇ ਡਟੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸੰਸਦ ਦੇ ਸੈਸ਼ਨ ਵਿਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।