BJP protests continue : ਜਲੰਧਰ : ਨਾ ਸਿਰਫ ਦਿੱਲੀ ਸਗੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ‘ਚ ਸਿਆਸੀ ਪਾਰਟੀਆਂ ਵੱਲੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਜਲੰਧਰ ਵਿਖੇ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਕਾਂਗਰਸ ਕਮੇਟੀ ਨੇ ਤਹਿਸੀਲ ਕੰਪਲੈਕਸ ਦੇ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਸਮੇਂ ਦੌਰਾਨ ਕਾਂਗਰਸੀਆਂ ਨੇ ਆਪਣੇ-ਆਪਣੇ ਸੀਨੀਅਰ ਨੇਤਾਵਾਂ ਨਾਲ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਦਰਸ਼ਨ ਕਰਨ ਲਈ ਵਿਧਾਇਕ ਰਾਜਿੰਦਰ ਬੇਰੀ ਅਤੇ ਮੇਅਰ ਜਗਦੀਸ਼ ਰਾਜ ਰਾਜਾ ਮੌਜੂਦ ਸਨ ਪਰ ਕਾਂਗਰਸੀ ਵਰਕਰਾਂ ਨੇ ਅਨੁਸ਼ਾਸਨ ਨੂੰ ਤੋੜਦੇ ਹੋਏ ਧੱਕਾ-ਮੁੱਕੀ ਕੀਤੀ। ਇਸ ਧਰਨੇ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਲਦੇਵ ਸਿੰਘ ਦੇਵ ਕਰ ਰਹੇ ਸਨ, ਪਰ ਵਰਕਰਾਂ ਵਿੱਚ ਕੋਈ ਅਨੁਸ਼ਾਸ਼ਨ ਨਹੀਂ ਸੀ।
ਅਨੁਸ਼ਾਸਨ ਨਾ ਦੇਖ ਕੇ ਮੇਅਰ ਜਗਦੀਸ਼ ਰਾਜ ਰਾਜਾ ਪ੍ਰਦਰਸ਼ਨ ਤੋਂ ਪਿੱਛੇ ਹਟ ਗਏ। ਕੇਂਦਰ ਸਰਕਾਰ ਦੇ ਵਿਰੋਧ ਵਿੱਚ, ਕਾਂਗਰਸੀਆਂ ਨੇ ਮੰਗ ਕੀਤੀ ਕਿ ਤਿੰਨੋਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਕਿਉਂਕਿ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਆਪਣੇ ਹੱਕ ਵਿੱਚ ਨਹੀਂ ਮੰਨਦੇ। ਵਿਧਾਇਕ ਰਾਜਿੰਦਰ ਬੇਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਲਈ ਤਿੰਨ ਕਾਨੂੰਨ ਪਾਸ ਹੋਏ ਸਨ, ਜੇਕਰ ਉਹ ਕਿਸਾਨ ਹੀ ਕਾਨੂੰਨ ਨਹੀਂ ਚਾਹੁੰਦੇ ਤਾਂ ਕੇਂਦਰ ਸਰਕਾਰ ਨੂੰ ਇਸ ਨੂੰ ਵਾਪਸ ਲੈਣ ਵਿਚ ਕੋਈ ਦੇਰੀ ਨਹੀਂ ਕਰਨੀ ਚਾਹੀਦੀ।
ਵਿਧਾਇਕ ਬੇਰੀ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਰੁੱਧ ਨਿਰੰਤਰ ਸੰਘਰਸ਼ ਵਿੱਚ ਹਨ ਪਰ ਇਸ ਦਾ ਅਸਰ ਕੇਂਦਰ ਸਰਕਾਰ ‘ਤੇ ਵੀ ਨਹੀਂ ਪੈ ਰਿਹਾ। ਮੋਦੀ ਸਰਕਾਰ ਵੱਲੋਂ ਕਿਸਾਨੀ ਸਮੱਸਿਆ ਦਾ ਕੋਈ ਹੱਲ ਨਹੀਂ ਲੱਭਿਆ ਜਾ ਰਿਹਾ ਜਿਸ ਕਾਰਨ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ਦੇਣ ਨੂੰ ਮਜਬੂਰ ਹਨ। ਕੇਂਦਰ ਨੂੰ ਚਾਹੀਦਾ ਹੈ ਕਿ ਜਲਦ ਹੀ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤਾਂ ਜੋ ਅੰਦੋਲਨਕਾਰੀ ਘਰਾਂ ਨੂੰ ਵਾਪਸ ਪਰਤ ਸਕਣ।