ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਈ। ਇਸ ਤੋਂ ਪਹਿਲਾਂ ਪਾਰਟੀ ਸਾਂਸਦ ਅਤੇ ਸਾਬਕਾ ਚੀਫ ਰਾਹੁਲ ਗਾਂਧੀ ਸਵੇਰੇ ਫਤਿਹਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ, ਇਸ ਦੌਰਾਨ ਰਾਹੁਲ ਗਾਂਧੀ ਨੇ ਲਾਲ ਰੰਗ ਦੀ ਦਸਤਾਰ ਸਜਾਈ ਹੋਈ ਸੀ।
ਫਤਿਹਗੜ੍ਹ ਸਾਹਿਬ ਵਿੱਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਉਹ (ਭਾਜਪਾ) ਇੱਕ ਜਾਤ ਨੂੰ ਦੂਜੀ ਜਾਤ ਤੋ, ਇੱਕ ਭਾਸ਼ਾ ਨੂੰ ਦੂਜੀ ਭਾਸ਼ਾ ਨਾਲ ਲੜਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਦੇਸ਼ ਦਾ ਮਾਹੌਲ ਵਿਗਾੜ ਦਿੱਤਾ ਹੈ। ਅਸੀਂ ਸੋਚਿਆ ਦੇਸ਼ ਨੂੰ ਮੁਹੱਬਤ, ਏਕਤਾ, ਭਾਈਚਾਰੇ ਦਾ ਰਸਤਾ ਵਿਖਾਉਣਾ ਚਾਹੀਦਾ ਹੈ, ਇਸ ਲਈ ਸਾਨੂੰ ਇਹ ਯਾਤਰਾ ਸ਼ੁਰੂ ਕੀਤੀ।
ਰਾਹੁਲ ਨੇ ਕਿਹਾ ਕਿ ਦੇਸ਼ ਦਾ ਕਿਸਾਨ ਸਾਡੇ ਤੋਂ ਵੱਧ ਚੱਲਦਾ ਹੈ। ਇਸ ਯਾਤਰਾ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲਿਆ। ਅਸੀਂ ਮਹਿੰਗਾਈ ਤੇ ਬੇਰੋਜ਼ਗਾਰੀ ਦੀ ਗੱਲ ਕਰਦੇ ਹਾਂ। ਬੇਰੋਜ਼ਗਾਰੀ ਤੇ ਮਹਿੰਗਾਈ ਦੇਸ਼ ਦੇ ਵੱਡੇ ਮੁੱਦੇ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਸੁੱਕੀ ਠੰਡ ਤੋਂ ਮਿਲੇਗੀ ਰਾਹਤ, ਅੱਜ ਤੇ ਕੱਲ੍ਹ ਮੀਂਹ ਪੈਣ ਦੇ ਆਸਾਰ
ਕਾਂਗਰਸ ਸਾਂਸਦ ਨੇ ਕਿਹਾ ਕਿ ਇਹ ਯਾਤਰਾ ਬੋਲਣ ਦੀ ਨਹੀਂ ਹੈ। ਇਹ ਯਾਤਰਾ ਸੁਣਨ ਦੀ ਹੈ। ਭਾਰਤ ਜੋੜੋ ਯਾਤਰਾ ਨੂੰ ਜਨਤਾ ਦਾ ਸਮਰਥਨ ਮਿਲ ਰਿਹਾ ਹੈ।
ਦੱਸ ਦੇਈਏ ਕਿ ਸਵੇਰੇ 11.30 ਵਜੇ ਦੀ ਬਰੇਕ ਤੋਂ ਬਾਅਦ ਇਹ ਰੈਲੀ ਦੁਪਹਿਰ 3:30 ਵਜੇ ਮੁੜ ਮੰਡੀ-ਗੋਬਿੰਦਗੜ੍ਹ ਸਥਿਤ ਖਾਲਸਾ ਸਕੂਲ ਦੀ ਗਰਾਊਂਡ ਤੋਂ ਸ਼ੁਰੂ ਹੋਵੇਗੀ। ਰਾਹੁਲ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂ ਵੀ ਸ਼ਾਮਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: