ਸਿੱਧੂ ਮੂਸੇਵਾਲਾ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਵੱਖ-ਵੱਖ ਸਿਆਸੀ ਆਗੂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖਾ ਸਾਂਝਾ ਕਰਨ ਲਈ ਪੁੱਜ ਰਹੇ ਹਨ।
ਅੱਜ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਆਪਣੀ ਗੱਲ ਪਹੁੰਚਾਉਣ ਲਈ ਕਿਹਾ। ਅਸ਼ਵਨੀ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਤੇ ਭਾਜਪਾ ਪੂਰੀ ਤਰ੍ਹਾਂ ਤੋਂ ਪਰਿਵਾਰ ਦੇ ਨਾਲ ਹੈ।
ਇਸ ਮੌਕੇ ਸੂਬੇ ਦੇ ਜਨਰਲ ਸਕੱਤਰ ਰਾਜੇਸ਼ ਬਾਘਾ, ਸੁਭਾਸ਼ ਸ਼ਰਮਾ ਜੀ, ਦਿਆਲ ਸੋਢੀ,ਰਾਣਾ ਸੋਢੀ, ਜ਼ਿਲ੍ਹਾ ਪ੍ਰਧਾਨ ਭਾਜਪਾ ਮੱਖਣ ਜਿੰਦਲ ਅਤੇ ਹੋਰ ਸੀਨੀਅਰ ਭਾਜਪਾ ਆਗੂ ਸ਼ਾਮਿਲ ਸਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਵੀਡੀਓ ਲਈ ਕਲਿੱਕ ਕਰੋ -: