ਨਵੀਂ ਦਿੱਲੀ : ਕੇਂਦਰ ਵਿਚ ਨਰਿੰਦਰ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ ‘ਤੇ ਭਾਰਤੀ ਜਨਤਾ ਪਾਰਟੀ ਜਸ਼ਨ ਮਨਾਉਣ ਦੀ ਤਿਆਰੀ ਕਰ ਰਹੀ ਹੈ। ਰਿਪੋਰਟਾਂ ਮੁਤਾਬਕ ਪਾਰਟੀ ਦੇ 12 ਸੀਨੀਅਰ ਨੇਤਾਵਾਂ ਦੀ ਟੀਮ ਨੇ ਸੋਮਵਾਰ 25 ਅਪ੍ਰੈਲ ਨੂੰ ਜਸ਼ਨ ਪ੍ਰੋਗਰਾਮ ਨੂੰ ਲੈ ਕੇ ਬੈਠਕ ਵੀ ਕੀਤੀ।
ਮੀਟਿੰਗ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ, ਸੀਟੀ ਰਵੀ ਅਤੇ ਡੀ ਪੁਰੰਦਰੇਸ਼ਵਰੀ ਸਣੇ ਹੋਰ ਲੋਕ ਮੌਜੂਦ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ ‘ਤੇ ਦੇਸ਼ ਭਰ ‘ਚ ਵਿਸ਼ਾਲ ਪ੍ਰੋਗਰਾਮ ਕੀਤੇ ਜਾਣਗੇ ਅਤੇ 5 ਮਈ ਤੱਕ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 30 ਮਈ, 2019 ਨੂੰ 543 ਮੈਂਬਰੀ ਲੋਕ ਸਭਾ ਵਿੱਚ ਬੇਮਿਸਾਲ 303 ਸੀਟਾਂ ‘ਤੇ ਭਾਜਪਾ ਦੀ ਅਗਵਾਈ ਕਰਨ ਤੋਂ ਬਾਅਦ ਦੂਜੇ ਕਾਰਜਕਾਲ ਲਈ ਸਹੁੰ ਚੁੱਕੀ ਸੀ।
ਇਸ ਦੇ ਨਾਲ ਹੀ ਆਪਣੇ ਪਹਿਲੇ ਕਾਰਜਕਾਲ ਵਿੱਚ 26 ਮਈ 2014 ਨੂੰ ਮੋਦੀ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਦੇਸ਼ ਦੀ ਵਾਗਡੋਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਹੱਥਾਂ ਵਿੱਚ ਆ ਗਈ। ਇਸ ਦੇ ਨਾਲ ਹੀ ਸਾਲ 2020 ਦੇ ਮਈ ਮਹੀਨੇ ‘ਚ ਭਾਰਤ ‘ਚ ਕੋਰੋਨਾ ਮਹਾਮਾਰੀ ਤੇਜ਼ੀ ਨਾਲ ਫੈਲਣ ਲੱਗੀ ਅਤੇ ਇਸ ਕਾਰਨ ਪਾਰਟੀ ਮੋਦੀ ਸਰਕਾਰ ਦੀ ਪਹਿਲੀ ਅਤੇ ਦੂਜੀ ਵਰ੍ਹੇਗੰਢ ‘ਤੇ ਕੋਈ ਵੱਡਾ ਪ੍ਰੋਗਰਾਮ ਨਹੀਂ ਕਰ ਸਕੀ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਸ ਦੇ ਨਾਲ ਹੀ ਭਾਜਪਾ ਦੇ ਮੁੱਖ ਦਫਤਰ ਵਿਖੇ ਹੋਈ, ਇਸ ਮੀਟਿੰਗ ਵਿੱਚ ਕਮੇਟੀ ਮੈਂਬਰਾਂ ਵੱਲੋਂ ਵੱਖ-ਵੱਖ ਸੁਝਾਵਾਂ ਅਤੇ ਸੰਭਾਵਿਤ ਪ੍ਰੋਗਰਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ, ਸੰਸਦ ਮੈਂਬਰ ਵਿਨੈ ਰਾਜਦੀਪ ਰਾਏ, ਰਾਜੂ ਬਿਸਟਾ, ਵਿਨੈ ਸਹਸਰਬੁੱਧੇ ਅਤੇ ਅਪਰਾਜਿਤਾ ਸਾਰੰਗੀ ਤੋਂ ਇਲਾਵਾ ਪਾਰਟੀ ਦੇ ਜਸ਼ਨਾਂ ਦੀਆਂ ਤਿਆਰੀਆਂ ਲਈ ਬਣਾਈ ਗਈ ਕਮੇਟੀ ਦੇ ਮੈਂਬਰ ਸ਼ਿਵ ਪ੍ਰਕਾਸ਼ ਅਤੇ ਲਾਲ ਸਿੰਘ ਆਰੀਆ ਵਰਗੇ ਹੋਰ ਸੰਗਠਨਾਂ ਦੇ ਆਗੂ ਵੀ ਸ਼ਾਮਲ ਸਨ।