ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਸਾਨ ਮੁੱਦਿਆਂ ਨੂੰ ਲੈ ਕੇ ਸੋਮਵਾਰ ਨੂੰ ਦੇਸ਼ ਵਿਆਪੀ “ਵਾਅਦਾ ਖਿਲਾਫੀ ਦਿਵਸ” ਮਨਾਉਣ ਦਾ ਐਲਾਨ ਕੀਤਾ।
ਕਿਸਾਨ ਯੂਨੀਅਨ ਦੇ ਬੁਲਾਰੇ ਟਿਕੈਤ ਨੇ ਦਾਅਵਾ ਕੀਤਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਇੱਕ ਸਾਲ ਤੋਂ ਵੱਧ ਸਮੇਂ ਤੱਕ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਸਰਕਾਰ ਵੱਲੋਂ ਵਾਅਦੇ ਪੂਰੇ ਕਰਨ ਦਾ ਭਰੋਸਾ ਦਿੱਤਾ ਦੇ ਕੇ 9 ਦਸੰਬਰ ਨੂੰ ਅੰਦੋਲਨ ਖਤਮ ਕਰਵਾਇਆ ਗਿਆ ਸੀ ਪਰ ਅਜੇ ਵੀ ਵਾਅਦੇ ਪੂਰੇ ਨਹੀਂ ਹੋਏ। ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸਘਾਤ ਕਾਰਨ 31 ਜਨਵਰੀ ਨੂੰ ਦੇਸ਼ ਵਿਆਪੀ ‘ਵਾਅਦਾ ਖਿਲਾਫੀ ਦਿਵਸ’ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ : ਕੈਨੇਡਾ : ਪ੍ਰਦਰਸ਼ਨਕਾਰੀਆਂ ਨੇ ਘੇਰਿਆ PM ਟਰੂਡੋ ਦਾ ਘਰ, ਪਰਿਵਾਰ ਸਣੇ ਹੋਏ ਅੰਡਰਗਰਾਊਂਡ
ਭਾਜਪਾ ਦੀ ਅਗਵਾਈ ਵਾਲੇ ਕੇਂਦਰ ਦੁਆਰਾ ਪੇਸ਼ ਕੀਤੇ ਗਏ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਨਵੰਬਰ 2020 ਵਿੱਚ ਕਿਸਾਨਾਂ ਦੇ ਸਮੂਹ, ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਸ਼ੁਰੂ ਹੋਇਆ ਸੀ। ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਦੇ ਮੁੱਖ ਸਰਹੱਦੀ ਪੁਆਇੰਟਾਂ ‘ਤੇ ਇਕ ਸਾਲ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਕਾਨੂੰਨੀ ਗਾਰੰਟੀ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੰਬਰ 2021 ਵਿੱਚ ਘੋਸ਼ਣਾ ਕੀਤੀ ਸੀ ਕਿ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਜਾਵੇਗਾ, ਜਿਸ ਨਾਲ ਪ੍ਰਦਰਸ਼ਨਕਾਰੀਆਂ ਨੇ ਆਖਰਕਾਰ ਦਸੰਬਰ ਵਿੱਚ ਦਿੱਲੀ ਦੀਆਂ ਸਰਹੱਦਾਂ ਖਾਲੀ ਕਰ ਦਿੱਤੀਆਂ।