ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਤਪਾ ਮੰਡੀ ਵਿਖੇ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਸਿੱਧਪੁਰ ਜਥੇਬੰਦੀ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਕਰਨਾਟਕਾ ਵਿਚ ਗ੍ਰਿਫਤਾਰ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਡੱਲੇਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਅੱਜ ਬਾਅਦ ਦੁਪਹਿਰ ਰਾਸ਼ਟਰੀ ਮਾਰਗ (ਅੰਮ੍ਰਿਤਸਰ-ਬਠਿੰਡਾ) ‘ਤੇ ਪੱਕਾ ਜਾਮ ਲਗਾ ਦਿੱਤਾ ਹੈ।
ਯੂਨੀਅਨ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀ ਨੂੰ ਲੈ ਕੇ ਰਾਸ਼ਟਰੀ ਮਾਰਗ ‘ਤੇ ਪਿੰਡ ਟਹਿਣਾ ਨਜ਼ਦੀਕ ਧਰਨਾ ਲਗਾ ਦਿੱਤਾ ਹੈ। ਇਹ ਧਰਨਾ ਉਨ੍ਹਾਂ ਦੀ ਰਿਹਾਈ ਤੱਕ ਜਾਰੀ ਰਹੇਗਾ ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਮੌਕੇ ਇਕੱਤਰ ਹੋਏ ਸੈਂਕੜੇ ਕਿਸਾਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ।