ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੈਮਿਸਟਰੀ ਵਿਭਾਗ ਦੀ ਲੈਬਾਰਟਰੀ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ, ਜਿਸ ਵਿੱਚ ਕਈ ਵਿਦਿਆਰਥੀ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਐਮਐਸਸੀ ਫਾਈਨਲ ਦੀ ਵਿਦਿਆਰਥਣ ਮੁਸਕਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉਸ ਦੀਆਂ ਅੱਖਾਂ ਅਤੇ ਚਿਹਰੇ ਨੂੰ ਨੁਕਸਾਨ ਪਹੁੰਚਿਆ ਹੈ। ਵਿਦਿਆਰਥਣ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ (ਆਰਡੀਐਫ) ਦਾ ਪ੍ਰੈਕਟੀਕਲ ਕਰ ਰਹੇ ਸਨ।
ਇਹ ਘਟਨਾ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਲੈਬ ਵਿੱਚ ਸਾਹਮਣੇ ਆਈ। ਦੁਪਹਿਰ ਵੇਲੇ ਲੈਬ ਵਿੱਚ ਵਿਦਿਆਰਥੀ ਕੈਮੀਕਲ ਨਾਲ ਪ੍ਰੈਕਟੀਕਲ ਕਰ ਰਹੇ ਸਨ। ਉਹ ਆਰਡੀਐਫ ਭਾਵ ਵੇਸਟ ਮਟੀਰੀਅਲ ਤੋਂ ਬਾਲਣ ਤਿਆਰ ਕਰਨ ਦਾ ਪ੍ਰੈਕਟੀਕਲ ਕਰ ਰਹੇ ਸਨ। ਇਸ ਦੌਰਾਨ ਗਲਤ ਕੈਮੀਕਲ ਰਿਐਕਸ਼ਨ ਹੋਇਆ ਅਤੇ ਜ਼ੋਰਦਾਰ ਧਮਾਕਾ ਹੋਇਆ। ਪ੍ਰੈਕਟੀਕਲ ਕਰ ਰਹੀ ਮੁਸਕਾਨ ਇਸ ਦੌਰਾਨ ਗੰਭੀਰ ਜ਼ਖਮੀ ਹੋ ਗਈ, ਜਦਕਿ ਲੈਬ ‘ਚ ਖੜ੍ਹੇ ਕਈ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਪਟਿਆਲਾ ਮਗਰੋਂ ਫਤਿਹਗੜ੍ਹ ਸਾਹਿਬ ‘ਚ ਵੀ ਸਵਾਈਨ ਫਲੂ ਦੀ ਦਸਤਕ, ਸਰਕਾਰ ਨੇ ਲਾਈ ਇਹ ਪਾਬੰਦੀ
ਮੁਸਕਾਨ ਦੇ ਸਹਿਪਾਠੀਆਂ ਦਾ ਕਹਿਣਾ ਹੈ ਕਿ ਧਮਾਕੇ ਦੇ ਵੇਲੇ ਉਹ ਉਸ ਦੇ ਸਭ ਤੋਂ ਨੇੜੇ ਸੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਅਮਨਦੀਪ ਹਸਪਤਾਲ ਲਿਜਾਇਆ ਗਿਆ। ਜਿਥੇ ਉਸ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਵਿਭਾਗ ਦੇ ਅਧਿਆਪਕਾਂ ਦਾ ਕਹਿਣਾ ਹੈ ਕਿ ਮੁਸਕਾਨ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: