ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰਾਂ ਦੇ ਅੜੀਅਲ ਰਵੱਈਏ ਨੂੰ ਦੇਖਦੇ ਹੋਏ ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ‘ਤੇ ਰੋਸ ਜ਼ਾਹਿਰ ਕਰਨ ਦਾ ਨਵਾਂ ਤਰੀਕਾ ਅਪਨਾਉਣ ਦਾ ਮਨ ਬਣਾਇਆ ਹੈ। SGPC ਪ੍ਰਧਾਨ ਧਾਮੀ ਨੇ ਐਲਾਨ ਕੀਤਾ ਕਿ ਕਮੇਟੀ ਅਧੀਨ ਆਉਂਦੇ ਸਾਰੇ ਗੁਰਦੁਆਰਿਆਂ, ਕਾਲਜ ਤੇ ਸਕੂਲਾਂ ਦੇ ਬਾਹਰ ਬੰਦੀ ਸਿੱਖਾਂ ਬਾਰੇ ਜਾਣਕਾਰੀ ਵਾਲੇ ਹੋਰਡਿੰਗਸ ਤੇ ਬੋਰਡ ਲਗਾਏ ਜਾਣਗੇ।
ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐੱਸਜੀਪੀਸੀ ਦੇ ਦਲ ਨਾਲ ਮਿਲਣ ਤੋਂ ਮਨ੍ਹਾ ਕਰ ਦਿੱਤਾ। ਇਸ ਦੇ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐੱਸਜੀਪੀਸੀ ਦੇ ਕਮਜ਼ੋਰ ਹੋਣ ਦੀ ਗੱਲ ਕਹੀ। ਉਨ੍ਹਾਂ ਨੇ ਐੱਸਜੀਪੀਸੀ ਤੇ ਹੋਰ ਸੰਗਠਨਾਂ ਨੂੰ ਨੇਤਾਵਾਂ ਤੇ ਸਰਕਾਰ ਦੇ ਚੱਕਰ ਨਾ ਕੱਟਣ ਦੀ ਹਦਾਇਤ ਦਿ4ਤੀ ਤੇ ਨਾਲ ਹੀ ਵਿਸ਼ਵ ਦੇ ਗੁਰਦੁਆਰਿਆਂ ਤੇ ਸਿੱਖ ਸੰਸਥਾਵਾਂ ਨੂੰ ਬੰਦੀ ਸਿੱਖਾਂ ਦੇ ਬੋਰਡ ਲਗਾਉਣ ਦੀ ਗੱਲ ਕਹੀ ਸੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਕਮੇਟੀ ਅਧੀਨ ਆਉਂਦੇ ਸਾਰੇ ਗੁਰਦੁਆਰਿਆਂ, ਸਕੂਲਾਂ ਤੇ ਕਾਲਜਾਂ ਦੇ ਬਾਹਰ ਜਲਦ ਹੀ ਬੰਦੀ ਸਿੱਖਾਂ ਦੇ ਬੋਰਡ ਲਗਾਏ ਜਾਣਗੇ ਜਿਨ੍ਹਾਂ ‘ਤੇ ਬੰਦੀ ਸਿੱਖਾਂ ਦੀਆਂ ਤਸਵੀਰਾਂ, ਉਨ੍ਹਾਂ ਦੀ ਸਜ਼ਾ ਤੇ ਮੌਜੂਦਾ ਸਥਿਤੀ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ ਤਾਂ ਕਿ ਲੋਕਾਂ ਨੂੰ ਸਰਕਾਰੀ ਕੰਮਾਂ ਦੀ ਜਾਣਕਾਰੀ ਹੋ ਸਕੇ।
ਇਹ ਵੀ ਪੜ੍ਹੋ : ਗੈਂਗਸਟਰਾਂ ਦੀਆਂ ਗਤੀਵਿਧੀਆਂ ‘ਤੇ ਲਗਾਮ ਲਗਾਏਗੀ ਸਰਕਾਰ, ਸੰਵੇਦਨਸ਼ੀਲ ਇਮਾਰਤਾਂ ‘ਤੇ ਤਾਇਨਾਤ ਕੀਤੇ ਜਾਣਗੇ ਕਮਾਂਡੋ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਮਿਲਣ ਲਈ ਕਿਹਾ ਗਿਆ ਸੀ ਪਰ ਅੱਜ ਤੱਕ ਇਨ੍ਹਾਂ ਪੱਤਰਾਂ ਦਾ ਕੋਈ ਜਵਾਬ ਨਹੀਂ ਆਇਆ। ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਧਰਨੇ ਦੌਰਾਨ ਇੱਕ ਪਾਰਟੀ ਸੀਐਮ ਕੇਜਰੀਵਾਲ ਨੂੰ ਮਿਲਣ ਗਈ, ਪਰ ਉਨ੍ਹਾਂ ਨੇ ਵੀ ਮਿਲਣ ਤੋਂ ਇਨਕਾਰ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: