ਫਤਿਹਗੜ੍ਹ ਸਾਹਿਬ ਵਿਚ ਸਰਹਿੰਦ ਭਾਖੜਾ ਨਹਿਰ ਤੋਂ 11ਵੀਂ ਦੇ ਵਿਦਿਆਰਥੀ ਦੀ ਲਾ.ਸ਼ ਬਰਾਮਦ ਹੋਈ ਹੈ। ਬੀਤੇ ਦਿਨੀਂ ਨਿੱਜੀ ਸਕੂਲ ਵਿਚ 11ਵੀਂ ਵਿਚ ਪੜ੍ਹਨ ਵਾਲਾ ਵਿਦਿਆਰਥੀ ਦਸਮੇਸ਼ ਨਗਰ ਸਰਹਿੰਦ ਵਾਸੀ 15 ਸਾਲਾ ਅਰਮਾਨਦੀਪ ਸਿੰਘ ਲਾਪਤਾ ਹੋ ਗਿਆ ਸੀ। ਉਸ ਦੀ ਲਾ.ਸ਼ ਪਿੰਡ ਸਰਾਲਾ ਕਲਾਂ ਜ਼ਿਲ੍ਹਾ ਪਟਿਆਲਾ ਦੇ ਨੇੜੇ ਭਾਖੜਾ ਨਹਿਰ ਕੋਲੋਂ ਮਿਲੀ ਹੈ।
ਥਾਣਾ ਸਰਹਿੰਦ ਦੇ ਸਹਾਇਕ ਬਲਵੀਰ ਸਿੰਘ ਨੇ ਦੱਸਿਆ ਕਿ ਅਰਮਾਨਦੀਪ ਸਿੰਘ ਕੁਝ ਦਿਨਾਂ ਤੋਂ ਲਾਪਤਾ ਸੀ ਤੇ ਪਿਤਾ ਨੇ ਪੁੱਤਰ ਦੀ ਗੁੰਮਸ਼ੁਦਗੀ ਦੀ ਰਿਪੋਰਟ ਸਰਹਿੰਦ ਥਾਣੇ ਵਿਚ ਦਰਜ ਕਰਾਈ ਸੀ। ਉਸ ਦਾ ਮੋਟਰਸਾਈਕਲ ਪਿੰਡ ਤਰਖਾਣ ਮਾਜਰਾ ਕੋਲ ਭਾਖੜਾ ਨਹਿਰ ਤੋਂ ਬਰਾਮਦ ਹੋਇਆ ਹੈ। ਅਰਮਾਨਦੀਪ ਸਿੰਘ ਦੇ ਪਿਤਾ ਨਰਿੰਦਰ ਸਿੰਘ ਦੇ ਬਿਆਨ ‘ਤੇ ਥਾਣਾ ਸਰਹਿੰਦ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬਾਘਾਪੁਰਾਣਾ ‘ਚ ਤਾਇਨਾਤ ਮਹਿਲਾ ਵਣ ਗਾਰਡ ਗ੍ਰਿਫਤਾਰ, 10,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ
ਅਰਮਾਨਦੀਪ ਦੇ ਪਿਤਾ ਨਰਿੰਦਰ ਸਿੰਘ ਨੂੰ ਸ਼ੱਕ ਸੀ ਕਿ ਉੁਸ ਦੇ ਬੇਟੇ ਨੂੰ ਕਿਸੇ ਨੇ ਅਗਵਾ ਕਰ ਲਿਆ ਹੈ। ਅਰਮਾਨਦੀਪ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਕਰਵਾ ਕੇ ਲਾਸ਼ ਪਰਿਵਾਰ ਸੌਂਪ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: