ਬਾਬਾ ਜਸਵੰਤ ਸਿੰਘ ਡੈਂਟਲ ਕਾਲਜ, ਮੋਤੀ ਨਗਰ, ਲੁਧਿਆਣਾ ਦੇ ਹੋਸਟਲ ਵਾਰਡਨ ਦੀ ਲਾਸ਼ ਪਾਣੀ ਦੀ ਟੈਂਕੀ ਵਿੱਚੋਂ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਦੇਰ ਰਾਤ ਲਾਸ਼ ਮਿਲਣ ਤੋਂ ਬਾਅਦ ਕਾਲਜ ਦੇ ਪ੍ਰਬੰਧਕਾਂ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕਾਲਜ ਪ੍ਰਬੰਧਕਾਂ ਵੱਲੋਂ ਮ੍ਰਿਤਕ ਨੌਜਵਾਨ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਇਸ ਘਟਨਾ ਨੂੰ ਕਤਲ ਅਤੇ ਖੁਦਕੁਸ਼ੀ ਦੇ ਐਂਗਲ ਤੋਂ ਦੇਖਿਆ ਜਾ ਰਿਹਾ ਹੈ ਅਤੇ ਪੁਲਿਸ ਇਸ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਵੀਰ ਸਿੰਘ ਵਜੋਂ ਹੋਈ ਹੈ, ਜੋ ਕਾਲਜ ਦੇ ਹੋਸਟਲ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ।
ਫਿਲਹਾਲ ਲਾਸ਼ ਨੂੰ ਅਕਾਈ ਹਸਪਤਾਲ ‘ਚ ਰੱਖਿਆ ਗਿਆ ਹੈ ਅਤੇ ਉਥੇ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਇਕੱਠੇ ਹੋ ਰਹੇ ਹਨ। ਵੀਰ ਸਿੰਘ ਦੀ ਮ੍ਰਿਤਕ ਦੇਹ ਮਿਲਣ ਤੋਂ ਬਾਅਦ ਕਾਲਜ ਮੈਨੇਜਮੈਂਟ ਖਿਲਾਫ ਇੰਟਰਨੈੱਟ ਮੀਡੀਆ ‘ਤੇ ਲਗਾਤਾਰ ਕਈ ਗੱਲਾਂ ਕਹੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : J&K : ਭਾਰਤ ‘ਚ ਘੁਸਪੈਠ ਦੀ ਕੋਸ਼ਿਸ਼ ਕਰਦੇ 2 ਅੱਤਵਾਦੀ ਢੇਰ, 2 AK47 ਰਾਈਫਲ ਤੇ 4 ਹੈਂਡ ਗ੍ਰੇਨੇਡ ਵੀ ਬਰਾਮਦ
ਹਾਲਾਂਕਿ ਮਾਮਲੇ ਦੀ ਜਾਂਚ ਲਈ ਕਾਲਜ ਪੁੱਜੇ ਏਸੀਪੀ ਸੁਮਿਤ ਸੂਦ ਦਾ ਕਹਿਣਾ ਹੈ ਕਿ ਅਜੇ ਤੱਕ ਪਰਿਵਾਰ ਵੱਲੋਂ ਕਾਲਜ ਪ੍ਰਬੰਧਕਾਂ ਖ਼ਿਲਾਫ਼ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਅਸੀਂ ਕਾਲਜ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲੈ ਲਈ ਹੈ ਅਤੇ ਜਾਂਚ ਜਾਰੀ ਹੈ। ਮਾਮਲੇ ਦੀ ਜਾਂਚ ਥਾਣਾ ਮੋਤੀ ਨਗਰ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਘਟਨਾ ਤੋਂ ਬਾਅਦ ਕਈ ਲੋਕ ਇੰਟਰਨੈੱਟ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਸਟੇਟਸ ਪਾ ਕੇ ਵੀਰ ਸਿੰਘ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ। ਕਈ ਇਸ ਨੂੰ ਖੁਦਕੁਸ਼ੀ ਨਹੀਂ ਸਗੋਂ ਕਤਲ ਵੀ ਕਹਿ ਰਹੇ ਹਨ। ਇੰਨਾ ਹੀ ਨਹੀਂ ਇੰਸਟਾਗ੍ਰਾਮ ‘ਤੇ ਪੋਸਟ ਕੀਤੇ ਗਏ ਕੁਝ ਸਟੇਟਸ ਵੱਖ-ਵੱਖ ਵ੍ਹਾਟਸਐਪ ਗਰੁੱਪਾਂ ‘ਚ ਸ਼ੇਅਰ ਕੀਤੇ ਜਾ ਰਹੇ ਹਨ। ਕਾਲਜ ਦੇ ਪੁਰਾਣੇ ਮੁਲਾਜ਼ਮ ਉਸ ਦੇ ਹੱਕ ਵਿੱਚ ਖੜ੍ਹੇ ਹਨ।