ਸੋਮਵਾਰ (9 ਜਨਵਰੀ) ਨੂੰ ਮਾਸਕੋ ਤੋਂ ਗੋਆ ਆ ਰਹੀ ਫਲਾਈਟ ਨੂੰ ਬੰਬ ਦੀ ਧਮਕੀ ਤੋਂ ਬਾਅਦ ਗੁਜਰਾਤ ਦੇ ਜਾਮਨਗਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। 200 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਫਲਾਈਟ ‘ਚ ਸ਼ੱਕੀ ਪਦਾਰਥ ਮਿਲਣ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਸਥਾਨਕ ਪੁਲਿਸ, ਐਂਬੂਲੈਂਸ ਅਤੇ ਬੰਬ ਸਕੁਐਡ ਮੌਕੇ ‘ਤੇ ਮੌਜੂਦ ਹਨ।
ਗੁਜਰਾਤ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇੱਕ ਨਿਊਜ਼ ਚੈਨਲ ਨੂੰ ਦੱਸਿਆ ਕਿ ਗੋਆ ਏਟੀਸੀ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਮਾਸਕੋ-ਗੋਆ ਚਾਰਟਰਡ ਫਲਾਈਟ ਨੂੰ ਜਾਮਨਗਰ, ਗੁਜਰਾਤ ਵੱਲ ਮੋੜ ਦਿੱਤਾ ਗਿਆ ਸੀ। ਜਹਾਜ਼ ਆਈਸੋਲੇਸ਼ਨ ਬੇ ਵਿੱਚ ਹੈ, ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਫਲਾਈਟ ਤੋਂ ਉਤਾਰ ਦਿੱਤਾ ਗਿਆ ਹੈ।
ਜਾਮਨਗਰ ਹਵਾਈ ਅੱਡੇ ਦੇ ਡਾਇਰੈਕਟਰ ਨੇ ਦੱਸਿਆ ਕਿ ਮਾਸਕੋ-ਗੋਆ ਚਾਰਟਰਡ ਉਡਾਣ ਵਿੱਚ ਸਵਾਰ ਸਾਰੇ 244 ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਉਤਾਰ ਦਿੱਤਾ ਗਿਆ। ਰਾਤ ਕਰੀਬ 9.49 ਵਜੇ ਫਲਾਈਟ ਨੂੰ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰਿਆ ਗਿਆ। ਬੰਬ ਨਿਰੋਧਕ ਦਸਤੇ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸ ਤੋਂ ਇਲਾਵਾ ਸੀਆਈਐਸਐਫ ਦੇ ਅਧਿਕਾਰੀ, ਕਲੈਕਟਰ ਅਤੇ ਪੁਲਿਸ ਸੁਪਰਡੈਂਟ ਵੀ ਹਵਾਈ ਅੱਡੇ ‘ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ : IAS ‘ਤੇ ਵਿਜੀਲੈਂਸ ਦੀ ਕਾਰਵਾਈ ਦਾ ਮਾਮਲਾ ਭਖਿਆ, CM ਮਾਨ ਨੇ 24 ਘੰਟਿਆਂ ‘ਚ ਮੰਗੀ ਰਿਪੋਰਟ
ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਵੀ ਮਾਸਕੋ ਤੋਂ 400 ਲੋਕਾਂ ਨੂੰ ਲੈ ਕੇ ਜਾ ਰਹੇ ਇੱਕ ਜਹਾਜ਼ ਨੂੰ ਬੰਬ ਦੀ ਧਮਕੀ ਤੋਂ ਬਾਅਦ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ। ਅਧਿਕਾਰੀਆਂ ਮੁਤਾਬਕ ਏਅਰੋਫਲੋਟ ਏਅਰਲਾਈਨਜ਼ ਦੀ ਉਡਾਣ SU 232 ਸਵੇਰੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੀ ਸੀ। ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਪੁਲਿਸ ਮੁਤਾਬਕ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੂੰ ਉਡਾਣ ਵਿੱਚ ਬੰਬ ਹੋਣ ਦੀ ਈ-ਮੇਲ ਚਿਤਾਵਨੀ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -: