ਪੰਜਾਬ ਦੇ ਅੰਮ੍ਰਿਤਸਰ ਵਿੱਚ ਅਚਾਨਕ ਇੱਕ ਨਿੱਜੀ ਬੱਸ ਦੇ ਬ੍ਰੇਕ ਫੇਲ੍ਹ ਹੋ ਗਈਆਂ। ਡਰਾਈਵਰ ਨੇ ਸਮਝਦਾਰੀ ਦਿਖਾਉਂਦੇ ਹੋਏ ਐਲੀਵੇਟਿਡ ਰੋਡ ਦੇ ਖੰਭੇ ਨਾਲ ਟਕਰਾ ਕੇ ਬੱਸ ਰੋਕ ਦਿੱਤੀ। ਇਸ ਹਾਦਸੇ ‘ਚ ਬੱਸ ‘ਚ ਮੌਜੂਦ ਕਰੀਬ 24 ਯਾਤਰੀ ਜ਼ਖਮੀ ਹੋ ਗਏ ਹਨ। ਆਸਪਾਸ ਦੇ ਲੋਕਾਂ ਨੇ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿੱਚ 50 ਦੇ ਕਰੀਬ ਸਵਾਰੀਆਂ ਬੈਠੇ ਸਨ।
ਇਹ ਘਟਨਾ ਅੰਮ੍ਰਿਤਸਰ ਬੱਸ ਸਟੈਂਡ ਨੇੜੇ ਰਾਮ-ਤਲਾਈ ਚੌਕ ‘ਤੇ ਵਾਪਰੀ। ਇਹ ਨਿੱਜੀ ਬੱਸ ਅੱਡੇ ਤੋਂ ਬੱਸ ਆ ਰਹੀ ਸੀ ਕਿ ਅਚਾਨਕ ਬੱਸ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ। ਡਰਾਈਵਰ ਨੇ ਬੱਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਨਾਕਾਮਯਾਬ ਹੋਣ ‘ਤੇ ਲੋਕਾਂ ਨੇ ਰੌਲਾ ਪਾ ਕੇ ਅਤੇ ਹਾਰਨ ਵਜਾ ਕੇ ਲੋਕਾਂ ਨੂੰ ਬੱਸ ਦੇ ਅੱਗੇ ਤੋਂ ਹਟਾ ਹਟਾਇਆ। ਇਸ ‘ਤੋਂ ਬਾਅਦ ਡਰਾਈਵਰ ਨੇ ਬੱਸ ਨੂੰ ਐਲੀਵੇਟਿਡ ਰੋਡ ਦੇ ਖੰਭੇ ਨਾਲ ਟਕਰਾ ਦਿੱਤਾ। ਖੰਭੇ ਕੋਲ ਖੜ੍ਹਾ ਪੁਲਿਸ ਮੁਲਾਜ਼ਮ ਦਾ ਮੋਟਰਸਾਈਕਲ ਵੀ ਬੱਸ ਹੇਠ ਆ ਕੇ ਚਕਨਾਚੂਰ ਹੋ ਗਿਆ।
ਇਹ ਵੀ ਪੜ੍ਹੋ : ਅਬੋਹਰ ‘ਚ ਸਾਬਕਾ CM ਬਾਦਲ ਦੇ ਦੇਹਾਂਤ ‘ਤੇ ਸੋਗ, ਅਕਾਲੀ ਦਲ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਘਟਨਾ ਵੇਲੇ ਬੱਸ ਦੀ ਰਫ਼ਤਾਰ 20 ਤੋਂ 25 ਕਿਲੋਮੀਟਰ ਪ੍ਰਤੀ ਘੰਟਾ ਸੀ। ਇਹੀ ਕਾਰਨ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਬੱਸ ਦੇ ਖੰਭੇ ਨਾਲ ਟਕਰਾ ਜਾਣ ਕਾਰਨ ਕਰੀਬ 24 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਚੌਕ ’ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਨੇੜੇ ਦੇ ਹਸਪਤਾਲ ’ਚੋਂ ਸਵਾਰੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਇਸ ਦੇ ਨਾਲ ਹੀ ਹੋਰ ਜ਼ਖਮੀਆਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: