ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲਾ ਟ੍ਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਸਮੇਂ ਗ੍ਰਿਫਤਾਰ ਕੀਤਾ ਗਿਆ। ਉਸ ‘ਤੇ ਕੈਨੇਡਾ ਦੀਆਂ ਉੱਚ ਸਿੱਖਿਆ ਸੰਸਥਾਵਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਫਰਜੀ ਮਨਜ਼ੂਰੀ ਪੱਤਰ ਜਾਰੀ ਕਰਨ ਵਿਚ ਸ਼ਾਮਲ ਹੋਣ ਦਾ ਦੋਸ਼ ਹੈ।
ਦੂਜੇ ਪਾਸੇ ਕੈਨੇਡਾ ਤੋਂ ਡਿਪੋਰਟ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਇਕ ਟਾਸਕ ਫੋਰਸ ਬਣਾਈ ਜਾਵੇ ਜੋ ਸਾਰੇ ਮਾਮਲੇ ਦੀ ਜਾਂਚ ਕਰੇ। ਨਾਲ ਹੀ ਇਸ ਮਾਮਲੇ ਵਿਚ ਪੰਜਾਬ ਸਰਕਾਰ ਵਕੀਲਾਂ ਦਾ ਪੈਨਲ ਬਣਾਏ। ਉਸ ਦੀ ਕਾਨੂੰਨੀ ਮਦਦ ਕਰੇ ਤਾਂ ਕਿ ਉਨ੍ਹਾਂ ਦਾ ਫਾਇਦਾ ਹੋ ਸਕੇ।
ਇਹ ਵੀ ਪੜ੍ਹੋ : ਪੰਜਾਬ ‘ਚ ਮੌਸਮ ਵਿਭਾਗ ਨੇ 4 ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ, ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਸੰਭਾਵਨਾ
ਪੰਜਾਬ ਸਰਕਾਰ ਬ੍ਰਿਜੇਸ਼ ਮਿਸ਼ਰਾ ਸਣੇ ਪੰਜ ਏਜੰਟਾਂ ‘ਤੇ ਕਾਰਵਾਈ ਕਰੇ। ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਕੈਨੇਡਾ ਵਿਚ ਫਸੇ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਦੀ ਵੀ ਆਰਥਿਕ ਮਦਦ ਕਰੇ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਜੇ ਮਾਮਲਾ ਹੱਲ ਨਹੀਂ ਹੋਇਆ ਹੈ।
ਜ਼ਿਕਰਯੋਗ ਹੈ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: