ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ‘ਚ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਭਰਜਾਈ ਦਾ ਗਲਾ ਵੱਢ ਦਿੱਤਾ। ਪੁਲਿਸ ਨੇ ਮ੍ਰਿਤਕਾ ਦੇ ਪਤੀ ਦੀ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ਿਕਾਇਤਕਰਤਾ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਮੁਤਾਬਕ ਉਹ ਬਿਜਲੀ ਮਿਸਤਰੀ ਦਾ ਕੰਮ ਕਰਦਾ ਹੈ। ਉਸ ਦਾ ਵੱਡਾ ਭਰਾ ਕੁਲਦੀਪ ਸਿੰਘ ਘਰ ਦੀ ਵੰਡ ਨੂੰ ਲੈ ਕੇ ਅਕਸਰ ਉਸ ਨਾਲ ਤੇ ਉਸ ਦੀ ਪਤਨੀ ਅਮਨਦੀਪ ਕੌਰ ਨਾਲ ਝਗੜਾ ਕਰਦਾ ਸੀ। 26 ਫਰਵਰੀ ਨੂੰ ਉਸਦੀ ਮਾਂ ਦਲਪੀਰ ਕੌਰ ਆਪਣੀ ਧੀ ਪਰਮਜੀਤ ਕੌਰ ਪਤਨੀ ਗੁਰਮੀਤ ਸਿੰਘ ਨੂੰ ਮਿਲਣ ਗਈ ਸੀ। 27 ਫਰਵਰੀ ਨੂੰ ਦੁਪਹਿਰ 12.30 ਵਜੇ ਉਹ ਆਪਣੇ ਕੰਮ ਤੋਂ ਨਾਗ ਕਲਾਂ ਪਿੰਡ ਗਿਆ ਸੀ। ਘਰ ਵਿਚ ਉਸ ਦੀ ਪਤਨੀ ਅਮਨਦੀਪ, ਮੁੰਡਾ ਵਿਸ਼ਾਲ ਤੇ ਭਰਾ ਕੁਲਦੀਪ ਸਿੰਘ ਮੌਜੂਦ ਸਨ।
ਦੁਪਹਿਰ ਲਗਭਗ 3.15 ਵਜੇ ਘਰ ਪਰਤਿਆ ਤਾਂ ਅਮਨਦੀਪ ਬਿਸਤਰ ‘ਤੇ ਖੂਨ ਨਾਲ ਲੱਥਪੱਥ ਮਿਲੀ।ਉਸ ਦਾ ਗਲਾ ਕਿਸੇ ਤੇਜ਼ਧਾਰ ਹਥਿਆਰ ਨਾਲ ਕੱਟਿਆ ਗਿਆ ਸੀ। ਉਸ ਸਮੇਂ ਭਰਾ ਘਰ ‘ਤੇ ਨਹੀਂ ਸੀ. ਉਹ ਆਪਣੇ ਗੁਆਂਢ ਵਿਚਰਹਿਣ ਵਾਲੇ ਇਕ ਨੌਜਵਾਨ ਨਾਲ ਪਤਨੀ ਨੂੰ ਪਹਿਲਾਂ ਬਾਜਵਾ ਹਸਪਤਾਲ ਮਜੀਠਾ ਤੇ ਫਿਰ ਸਿਵਲ ਹਸਪਤਾਲ ਮਜੀਠਾ ਲੈ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਮਨਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੀ ਪਤਨੀ ਅਮਨਦੀਪ ਕੌਰ ਦੀ ਹੱਤਿਆ ਉਸ ਦੇ ਵੱਡੇ ਭਰਾ ਕੁਲਦੀਪ ਸਿੰਘ ਉਰਫ ਬਾਊ ਨੇ ਕੀਤੀ ਹੈ। ਥਾਣਾ ਇੰਚਾਰਜ ਮਜੀਠਾ ਪਰਮਜੀਤ ਕੁਮਾਰ ਨੇ ਦੱਸਿਆ ਕਿ ਫਿਲਹਾਲ ਪੁਲਿਸ ਨੇ ਮਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੇ ਵੱਡੇ ਭਰਾ ਕੁਲਦੀਪ ਸਿੰਘ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਹੈ। ਅਮਨਦੀਪ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।