ਬੀ. ਐੱਸ. ਐੱਫ. ਤੇ ਪੁਲਿਸ ਵੱਲੋਂ ਗੁਰਦਾਸਪੁਰ ਬਾਰਡਰ ‘ਤੇ ਅੱਜ ਮੰਗਲਵਾਰ ਸਵੇਰੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਤਲਾਸ਼ੀ ਮੁਹਿੰਮ ਗੁਰਦਾਸਪੁਰ ਤੇ ਉਸ ਦੇ ਨਾਲ ਲੱਗਦੇ ਪਿੰਡਾਂ ਵਿਚ ਲਗਭਗ 3 ਘੰਟੇ ਤੱਕ ਚੱਲੀ।
ਗੁਰਦਾਸਪੁਰ ਪੁਲਿਸ ਨੂੰ ਸਰਹੱਦੀ ਖੇਤਰ ‘ਚ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਬੀਐਸਐਫ ਅਧਿਕਾਰੀਆਂ ਨਾਲ ਸੰਪਰਕ ਕੀਤਾ। ਇਹ ਸਰਚ ਆਪ੍ਰੇਸ਼ਨ ਦੀਨਾਨਗਰ ਇਲਾਕੇ ‘ਚ ਸਰਹੱਦੀ ਅਤੇ ਸਰਹੱਦ ਨਾਲ ਲੱਗਦੇ ਪਿੰਡਾਂ ‘ਚ ਚਲਾਇਆ ਗਿਆ। ਲਗਭਗ 3 ਘੰਟੇ ਤੱਕ ਚੱਲੇ ਇਸ ਸਰਚ ਆਪਰੇਸ਼ਨ ਵਿੱਚ ਪੁਲਿਸ ਅਤੇ ਬੀਐਸਐਫ ਨੂੰ ਕੋਈ ਸਫਲਤਾ ਨਹੀਂ ਮਿਲੀ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਭਾਰਤ-ਪਾਕਿ ਸਰਹੱਦ ‘ਤੇ ਅਜਿਹੇ ਸਰਚ ਆਪਰੇਸ਼ਨ ਜਾਰੀ ਰਹਿਣਗੇ, ਤਾਂ ਜੋ ਸਰਹੱਦ ਪਾਰ ਦੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਸਰਹੱਦ ‘ਤੇ ਡਰੋਨ ਗਤੀਵਿਧੀਆਂ ‘ਚ ਵਾਧਾ ਹੋਇਆ ਹੈ ਅਤੇ ਭਾਰੀ ਮਾਤਰਾ ‘ਚ ਹੈਰੋਇਨ ਦੀ ਖੇਪ ਵੀ ਮਿਲੀ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ ਬੀਐਸਐਫ ਨੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ 40 ਕਿਲੋ ਹੈਰੋਇਨ ਜ਼ਬਤ ਕੀਤੀ ਸੀ। ਜਿਸ ਨੂੰ ਪਾਈਪ ਰਾਹੀਂ ਭਾਰਤੀ ਸਰਹੱਦ ਵਿੱਚ ਦਾਖਲ ਕੀਤਾ ਗਿਆ ਸੀ। ਇਸ ਕਾਰਵਾਈ ਤੋਂ ਛੇ ਦਿਨ ਬਾਅਦ 6 ਅਕਤੂਬਰ ਨੂੰ ਗੁਰਦਾਸਪੁਰ ਸਰਹੱਦ ‘ਤੇ ਦੋ ਵਾਰ ਡਰੋਨ ਦਾ ਪਤਾ ਲਗਾਇਆ ਗਿਆ ਸੀ। ਪਰ ਬੀਐਸਐਫ ਮਹਿਲਾ ਜਵਾਨਾਂ ਦੇ ਅਲਰਟ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਅਗਸਤ ਮਹੀਨੇ ਵਿਚ ਵੀ ਅੰਮ੍ਰਿਤਸਰ ਵਿਚ ਫੜੇ ਗਏ ਅੱਤਵਾਦੀਆਂ ਦੀ ਨਿਸ਼ਾਨਦੇਹੀ ‘ਤੇ ਇਕ ਪਿੰਡ ਤੋਂ 3 ਕਿਲੋ ਹੈਰੋਇਨ ਅਤੇ ਹਥਿਆਰ ਵੀ ਬਰਾਮਦ ਕੀਤੇ ਗਏ ਸਨ। ਇਸੇ ਲਈ ਬੀ. ਐੱਸ. ਐੱਫ. ਤੇ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਇਹ ਸਰਚ ਮੁਹਿੰਮ ਚਲਾਈ ਗਈ ਹੈ ਤਾਂ ਜੋ ਸਰਹੱਦ ਪਾਰੋਂ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਈ ਜਾ ਸਕੇ।