ਭਾਰਤ-ਪਾਕਿ ਸਰਹੱਦ ‘ਤੇ ਗਸ਼ਤ ਦੌਰਾਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਵਾਨਾਂ ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਘੁਸਪੈਠ ਕਰਦੇ ਹੋਏ ਫੜਿਆ ਹੈ। BSF ਦੇ ਜਵਾਨਾਂ ਨੇ ਫੜੇ ਗਏ ਘੁਸਪੈਠੀਏ ਕੋਲੋਂ 100 ਪਾਕਿਸਤਾਨੀ ਰੁਪਏ ਅਤੇ ਸਿਗਰਟਾਂ ਅਤੇ ਮਾਚਿਸ ਦੇ ਦੋ-ਦੋ ਡੱਬੇ ਵੀ ਬਰਾਮਦ ਕੀਤੇ ਹਨ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਗਰੋਂ ਉਸਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ।
BSF ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ BSF ਦੇ ਜਵਾਨ ਵੀਰਵਾਰ ਦੁਪਹਿਰ BOP ਨਿੱਕਾ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਵਾਲੇ ਪਾਸੇ ਤੋਂ ਕੁਝ ਹਿਲਜੁਲ ਦੇਖੀ। ਜਦੋਂ ਜਵਾਨਾਂ ਨੇ ਅੱਗੇ ਜਾ ਕੇ ਦੇਖਿਆ ‘ਤਾਂ ਇਕ ਪਾਕਿਸਤਾਨੀ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। BSF ਦੇ ਜਵਾਨਾਂ ਨੇ ਉਸ ਨੂੰ ਵਾਪਸ ਜਾਨ ਲਈ ਕਿਹਾ ਪਰ ਉਹ ਪਿੱਛੇ ਨਹੀਂ ਹਟਿਆ। ਜਿਸ ਤੋਂ ਬਾਅਦ ਜਵਾਨਾਂ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਦਵਾਈਆਂ ਦੀ ਵਿਕਰੀ ‘ਚ ਹੋ ਰਹੀ ਲੁੱਟ, 700 ਦਾ ਟੀਕਾ 17,000 ਤੇ 40 ਰੁ. ਦੀ ਗੋਲੀ ਵਿਕ ਰਹੀ 4000 ‘ਚ
BSF ਦੇ ਜਵਾਨਾਂ ਵੱਲੋਂ ਘੁਸਪੈਠੀਏ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਘੁਸਪੈਠੀਏ ਨੇ ਆਪਣੀ ਪਛਾਣ ਅਮੀਰ ਰਜ਼ਾ ਵਾਸੀ ਸਿਆਲਕੋਟ ਵਜੋਂ ਦੱਸੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਘੁਸਪੈਠੀਆ ਕਿਸ ਮਕਸਦ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਸੀ, ਉਸ ਦਾ ਮਕਸਦ ਕੀ ਸੀ । ਅਧਿਕਾਰੀਆਂ ਵੱਲੋਂ ਉਸ ਨੂੰ ਜਲਦੀ ਹੀ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਉਸ ਖਿਲਾਫ ਭਾਰਤੀ ਸਰਹੱਦ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: