ਫਾਜ਼ਿਲਕਾ ਦੇ ਪਿੰਡ ਅਮਰਪੁਰਾ ਦੇ ਰਹਿਣ ਵਾਲੇ ਫੌਜ ਦੇ ਜਵਾਨ ਨੇ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਂਦੇ ਹੋਏ ਮ੍ਰਿਤਕ ਦੀ ਪਤਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਸਦਰ ਦੇ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਅਮਰਪੁਰਾ ਵਾਸੀ ਕਸ਼ਮੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ 3 ਬੱਚੇ ਹਨ ਜਿਨ੍ਹਾਂ ਵਿਚੋਂ ਸੁਖਚੈਨ ਸਿੰਘ ਬੀਐੱਸਐੱਫ ਵਿਚ ਨੌਕਰੀ ਕਰਦਾ ਸੀ। ਸੁਖਚੈਨ ਸਿੰਘ ਦਾ ਵਿਆਹ 7 ਸਾਲ ਪਹਿਲਾਂ ਕਾਸ਼ੀ ਰਾਮ ਵਾਸੀ ਉਜਾਲਾ ਰਾਣੀ ਨਾਲ ਹੋਇਆ ਸੀ ਪਰ ਵਿਆਹ ਦੇ ਦੋ ਸਾਲ ਬਾਅਦ ਉਨ੍ਹਾਂ ਵਿਚ ਮਨ-ਮੁਟਾਅ ਹੋ ਗਿਆ।
ਕਸ਼ਮੀਰ ਸਿੰਘ ਨੇ ਦੱਸਿਆ ਕਿ ਦੋਵਾਂ ਦੇ ਵਿਚ ਵਿਵਾਦ ਸੁਲਝਾਉਣ ਲਈ ਕਈ ਵਾਰ ਪੰਚਾਇਤਾਂ ਹੋਈਆਂ ਪਰ ਕੋਈ ਫੈਸਲਾ ਨਹੀਂ ਹੋਇਆ ਜਿਸ ਦੇ ਬਾਅਦ ਉਸ ਦੀ ਨੂੰਹ ਨੇ ਉਸ ਦੇ ਪੁੱਤ ‘ਤੇ ਅਦਾਲਤ ਿਵਚ ਖਰਚ ਨੂੰ ਲੈ ਕੇ ਕੇਸ ਵੀ ਕੀਤਾ। ਦੋਵਾਂ ਵਿਚ ਅਣਬਣ ਨੂੰ ਲੈ ਕੇ ਸੁਖਚੈਨ ਸਿੰਘ ਕਾਫੀ ਪ੍ਰੇਸ਼ਾਨ ਸੀ।
ਇਹ ਵੀ ਪੜ੍ਹੋ : ਨੋਇਡਾ ਦੇ 90 ਪ੍ਰਾਈਵੇਟ ਸਕੂਲਾਂ ‘ਤੇ ਲੱਗਾ 1-1 ਲੱਖ ਦਾ ਜੁਰਮਾਨਾ, ਕੋਰੋਨਾ ਕਾਲ ‘ਚ ਵਸੂਲੀ ਸੀ ਮਨਮਾਨੀ ਫੀਸ
ਸ਼ਿਕਾਇਤਕਰਤਾ ਨੇ ਦੱਸਿਆ ਕਿ 18 ਅਪ੍ਰੈਲ ਨੂੰ ਸੁਖਚੈਨ ਸਿੰਘ BSF ਤੋਂ ਛੁੱਟੀ ਲੈ ਕੇ ਘਰ ਪਰਤਿਆ ਸੀ ਜਿਸ ‘ਤੇ ਉਸ ਨੇ ਪੁੱਤਰ ਤੋਂ ਪ੍ਰੇਸ਼ਾਨ ਹੋਣ ਦਾ ਕਾਰਨ ਵੀ ਪੁੱਛਿਆ ਪਰ ਉਸ ਨੇ ਕੁਝ ਨਹੀਂ ਦੱਸਿਆ ਜਦੋਂ ਕਿ 24 ਅਪ੍ਰੈਲ ਨੂੰ ਖਾਣਾ ਖਾਣ ਦੇ ਬਾਅਦ ਉਹ ਆਪਣੇ ਕਮਰੇ ਵਿਚ ਗਿਆ ਤੇ ਅਗਲੀ ਸਵੇਰੇ ਜਦੋਂ ਉਸ ਨੇ ਉਸ ਦੇ ਦਰਵਾਜ਼ੇ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਦਰਵਾਜ਼ੇ ਨੂੰ ਤੋੜਦੇ ਹੋਏ ਅੰਦਰ ਦੇਖਿਆ ਤਾਂ ਸੁਖਚੈਨ ਸਿੰਘ ਨੇ ਫੰਦਾ ਲਗਾ ਕੇ ਆਤਮਹੱਤਿਆ ਕਰ ਲਈ ਸੀ। ਪੁਲਿਸ ਨੇ ਮ੍ਰਿਤਕ ਦੀ ਪਤਨੀ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























