ਫਿਰੋਜ਼ਪੁਰ ਵਿਚ ਭਾਰਤ-ਪਾਕਿਸਤਾਨ ਇੰਟਰਨੈਸ਼ਨਲ ਬਾਰਡਰ ਤੋਂ ਸਾਢੇ 7 ਕਿਲੋ ਹੈਰੋਇਨ, ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਡਰੱਗਸ ਤੇ ਹਥਿਆਰ ਡ੍ਰੋਨ ਜ਼ਰੀਏ ਡੇਗੇ ਗਏ ਜਿਸ ਨੂੰ ਬੀਐੱਸਐੱਫ ਜਵਾਨਾਂ ਨੇ ਕਬਜ਼ੇ ਵਿਚ ਲੈ ਲਿਆ। ਇਹ ਖੇਪ ਫਾਜ਼ਿਲਕਾ ਦੇ ਪਿੰਡ ਚੂਰੀਵਾਲਾ ਚੁਸਤੀ ਤੋਂ ਕਬਜ਼ੇ ਵਿਚ ਲਈ ਗਈ ਹੈ।
BSF ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਰਾਤ 12 ਵਜੇ ਜਵਾਨਾਂ ਨੂੰ ਡ੍ਰੋਨ ਦੀ ਆਵਾਜ਼ ਸੁਣਾਈ ਦਿੱਤੀ। ਧੁੰਦ ਕਾਰਨ ਲੋਕੇਸ਼ਨ ਦਾ ਸਹੀ ਪਤਾ ਨਹੀਂ ਲੱਗ ਸਕਿਆ। ਫਿਰ ਵੀ ਬੀਐੱਸਐੱਫ ਜਵਾਨਾਂ ਨੇ ਫਾਇਰ ਕੀਤਾ। ਡ੍ਰੋਨ ਦੀ ਆਵਾਜ਼ ਦਾ ਪਿੱਛਾ ਕਰਨ ਦੇ ਬਾਅਦ ਪਿੰਡ ਚੂਰੀਵਾਲਾ ਚੁਸਤੀ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਖੇਤਾਂ ਵਿਚ ਬੈਗ ਮਿਲਿਆ।
ਪਿਛਲੇ ਚਾਰ ਦਿਨਾਂ ਵਿੱਚ ਇਹ ਤੀਜਾ ਮਾਮਲਾ ਹੈ, ਜਦੋਂ ਸਰਹੱਦ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਹੋਈ ਹੈ। ਕਾਊਂਟਰ ਇੰਟੈਲੀਜੈਂਸ ਪੰਜਾਬ ਤੋਂ ਬਾਅਦ ਹੁਣ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਡਰੋਨ ਰਾਹੀਂ ਸੁੱਟੀ ਗਈ ਖੇਪ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਪੈਕਟਾਂ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ 3 ਪੈਕੇਟ ਸਨ। ਜਦੋਂ ਉਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 9 ਪੈਕੇਟ ਹੈਰੋਇਨ ਬਰਾਮਦ ਹੋਈ। ਜਿਸ ਦਾ ਕੁੱਲ ਵਜ਼ਨ 7.5 ਕਿਲੋ ਸੀ। ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 56 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਬੀ.ਐਸ.ਐਫ ਨੂੰ ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ .9 ਐਮ.ਐਮ. ਦੇ 50 ਰੌਂਦ ਮਿਲੇ ਹਨ।
ਇਹ ਵੀ ਪੜ੍ਹੋ : ਗੋਲਡੀ ਬਰਾੜ ਦੇ ਕਹਿਣ ‘ਤੇ ਹਥਿਆਰ ਸਪਲਾਈ ਕਰਨ ਜਾ ਰਿਹਾ ਲਾਰੈਂਸ ਗੈਂਗ ਦਾ ਗੁਰਗਾ ਕਾਬੂ
ਮੌਸਮ ‘ਚ ਬਦਲਾਅ ਤੋਂ ਬਾਅਦ ਸਰਹੱਦ ‘ਤੇ ਧੁੰਦ ਕਾਫੀ ਵੱਧ ਗਈ ਹੈ। ਬਾਰਡਰ ‘ਤੇ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਗਈ ਹੈ। ਪਾਕਿਸਤਾਨ ਵਿੱਚ ਬੈਠੇ ਤਸਕਰ ਇਸ ਦਾ ਫਾਇਦਾ ਉਠਾ ਰਹੇ ਹਨ। ਇਹੀ ਕਾਰਨ ਹੈ ਕਿ ਪਿਛਲੇ 15 ਦਿਨਾਂ ਤੋਂ ਲਗਾਤਾਰ ਪਾਕਿਸਤਾਨ ਤੋਂ ਡਰੋਨ ਆ ਰਹੇ ਹਨ ਅਤੇ ਬੀਐਸਐਫ ਨੂੰ ਵੀ ਲਗਾਤਾਰ ਇਨ੍ਹਾਂ ਨੂੰ ਹੇਠਾਂ ਲਿਆਉਣ ਵਿੱਚ ਸਫਲਤਾ ਮਿਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: