ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੇ ਅੱਜ ਸਵੇਰੇ ਤਰਨਤਾਰਨ ਵਿਚ ਪਾਕਿਸਤਾਨ ਦੇ ਨਾਲ ਲੱਗਦੀ ਸਰਹੱਦ ‘ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਬੀਐੱਸਐੱਫ ਜਵਾਨਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈਣ ਦੇ ਬਾਅਦ ਉਸ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ।
BSF ਦੇ ਬੁਲਾਰੇ ਨੇ ਦੱਸਿਆ ਕਿ ਸੈਨਾ ਦੇ ਜਵਾਨ ਅੱਜ ਸਵੇਰੇ ਤਰਨਤਾਰਨ ਜ਼ਿਲ੍ਹੇ ਵਿਚ ਪਾਕਿਸਤਾਨ ਦੇ ਨਾਲ ਲੱਗਦੀ ਸਰਹੱਦ ‘ਤੇ ਫੇਸਿੰਗ ਅੱਗੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਵਾਨਾਂ ਨੇ ਪਾਕਿਸਤਾਨ ਵੱਲੋਂ ਇਕ ਵਿਅਕਤੀ ਨੂੰ ਆਪਣੇ ਵੱਲ ਵਧਦਾ ਦੇਖਿਆ। ਉਨ੍ਹਾਂ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਵਿਅਕਤੀ ਬਿਨਾਂ ਰੁਕੇ ਅੱਗੇ ਵਧਦਾ ਰਿਹਾ। ਜਵਾਨਾਂ ਨੇ ਖੁਦ ‘ਤੇ ਖਤਰਾ ਦੇਖਦਿਆਂ ਉਸ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: