ਪੰਜਾਬ ਪੁਲਿਸ ਤੇ ਬੀ. ਐੱਸ. ਐੱਫ. ਜਵਾਨਾਂ ਦੇ ਸਾਂਝੇ ਆਪ੍ਰੇਸ਼ਨ ਤਹਿਤ ਜਿਲ੍ਹਾ ਗੁਰਦਾਸਪੁਰ ਦੇ ਰੋਸਾ ਬੀ. ਓ. ਪੀ. ਨੇੜੇ 8 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 45 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਡਾ.ਨਾਨਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਸਮੱਗਲਰ ਭਾਰਤ-ਪਾਕਿ ਸਰਹੱਦ ਪਾਰੋਂ ਭਾਰਤ ਵਿਚ ਜ਼ਿਲ੍ਹਾ ਗੁਰਦਾਸਪੁਰ ਦੀ ਸੀਮਾ ਰਾਹੀਂ ਹੈਰੋਇਨ ਭੇਜ ਰਹੇ ਹਨ। ਸੂਚਨਾ ਅੱਜ ਸਵੇਰੇ 10.25 ਵਜੇ ਬੀ.ਐੱਸ.ਐੱਫ 89 ਬਟਾਲੀਅਨ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ, ਜਿਸ ਤਹਿਤ ਰੋਸੇ ਬੀ.ਓ.ਪੀ ਵੱਲੋਂ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਤੇ ਇਸੇ ਦਰਮਿਆਨ ਬੀ. ਐੱਸ. ਐੱਫ. ਜਵਾਨਾਂ ਦੇ ਹੱਥ ਵੱਡੀ ਸਫਲਤਾ ਲੱਗੀ ਤੇ 8 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਸਰਚ ਮੁਹਿੰਮ ਤਹਿਤ ਉਨ੍ਹਾਂ ਨੂੰ ਇੱਕ ਬੰਦ ਬੋਰੀ ਬਰਾਮਦ ਹੋਈ ਜਿਸ ਵਿਚੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ਮੁੱਖ ਮੰਤਰੀ ਬਦਲਣ ਦੇ ਬਾਅਦ ਹੁਣ ਕਾਂਗਰਸ ਇੰਚਾਰਜ ਬਦਲਣ ਦੀ ਤਿਆਰੀ ‘ਚ ਹਾਈਕਮਾਂਡ