ਪਾਕਿਸਤਾਨ ਵਿੱਚ ਬੈਠੇ ਤਸਕਰ ਆਪਣੀਆਂ ਹਰਕਤਾਂ ‘ਤੋਂ ਬਾਜ਼ ਨਹੀਂ ਆ ਰਹੇ। ਪਾਕਿ ਤਸਕਰ ਲਗਾਤਾਰ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਕਿਸਤਾਨ ਤਸਕਰਾਂ ਨੇ ਐਤਵਾਰ-ਸੋਮਵਾਰ ਦੀ ਰਾਤ ਨੂੰ ਇਕ ਵਾਰ ਫਿਰ ਭਾਰਤੀ ਸਰਹੱਦ ‘ਤੇ ਡਰੋਨ ਭੇਜੇ। ਪਰ, ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਤਸਕਰਾਂ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਨੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।
ਸੀਮਾ ਸੁਰੱਖਿਆ ਬਲ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਬਟਾਲੀਅਨ 183 ਦੇ ਜਵਾਨ ਸਰਹੱਦ ’ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਰਾਤ ਨੂੰ ਡਰੋਨ ਦੇ ਆਉਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ। ਡਰੋਨ ਮੂਵਮੈਂਟ ਤੋਂ ਬਾਅਦ BSF ਜਵਾਨਾਂ ਨੇ ਸਰਹੱਦ ‘ਤੇ ਤਲਾਸ਼ੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਮੋਗਾ ‘ਚ 6 ਬਦਮਾਸ਼ਾਂ ਨੇ ਕਿਸਾਨ ਤੋਂ ਲੁੱਟੇ 2.30 ਲੱਖ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
BSF ਵੱਲੋਂ ਤਲਾਸ਼ੀ ਦੌਰਾਨ ਜਵਾਨਾਂ ਨੂੰ ਖੇਤਾਂ ‘ਚ ਕਾਲੇ ਰੰਗ ਦਾ ਇਕ ਵੱਡਾ ਬੈਗ ਨਜ਼ਰ ਆਇਆ। ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੇ ਪੈਕਟ ਸਨ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਹ ਖੇਪ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਭਿੰਡੀਸੈਦਾਂ ਦੇ BOP ਬੁਰਜ ਤੋਂ ਬਰਾਮਦ ਕੀਤੀ ਹੈ। ਬੈਗ ਵਿੱਚੋਂ ਕਰੀਬ 6 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 42 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। BSF ਦੇ ਜਵਾਨਾਂ ਨੇ ਖੇਪ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: