ਅੰਮ੍ਰਿਤਸਰ : ਪੰਜਾਬ ਦੀ ਸਰਹੱਦ ਰਾਹੀਂ ਪਾਕਿਸਤਾਨ ਹਮੇਸ਼ਾ ਹੀ ਭਾਰਤ ਨੂੰ ਹੈਰੋਇਨ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਜਿਸ ਵਿਚ ਭਾਰਤੀ ਸੀਮਾ ਸੁਰੱਖਿਆ ਬਲ (BSF) ਨੇ ਇਕ ਵਾਰ ਫਿਰ ‘ਤੋਂ ਵੱਡੀ ਸਫਲਤਾ ਹਾਸਲ ਕੀਤੀ ਹੈ। BSF ਦੇ ਜਵਾਨਾਂ ਵੱਲੋਂ ਦਾਉਕੇ ਪਿੰਡ ‘ਤੋਂ ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ :ਨੈਸ਼ਨਲ ਹਾਈਵੇ ‘ਤੇ EV ਗੱਡੀਆਂ ਚਲਾਉਣ ਵਾਲਿਆਂ ਲਈ ਖ਼ੁਸ਼ਖ਼ਬਰੀ ! ਸਰਕਾਰ ਨੇ 137 ਇਲੈਕਟ੍ਰਿਕ ਵਾਹਨ ਚਾਰਜਿੰਗ ਸਟੇਸ਼ਨ ਕੀਤੇ ਸਥਾਪਤ
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਸੀਮਾ ਸੁਰੱਖਿਆ ਬਲ ਨੂੰ ਅੰਮ੍ਰਿਤਸਰ ਦੇ ਪਿੰਡ ਦਾਉਕੇ ‘ਚ 4.490 ਕਿਲੋ ਹੈਰੋਇਨ ਬਰਾਮਦ ਹੋਈ ਹੈ, ਇਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ 22.5 ਕਰੋੜ ਰੁਪਏ ਦੱਸੀ ਜਾਂਦੀ ਹੈ। ਭਾਰਤੀ ਸੀਮਾ ਸੁਰੱਖਿਆ ਬਲ ਅੰਮ੍ਰਿਤਸਰ ਸੈਕਟਰ ਦੀ ਟੀਮ ਵੱਲੋਂ ਅੱਜ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਇਸੇ ਦੌਰਾਨ ਜਵਾਨਾਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਕਤ ਡਰੋਨ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ, ਜਿਸ ਰਾਹੀਂ ਇਹ ਹੈਰੋਇਨ ਭੇਜੀ ਗਈ ਹੈ। ਫਿਲਹਾਲ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: