ਅੰਮ੍ਰਿਤਸਰ ‘ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸ਼ਨੀਵਾਰ ਰਾਤ ਨੂੰ ਪਾਕਿਸਤਾਨ ਦੀ ਇੱਕ ਹੋਰ ਨਾਪਾਕ ਹਰਕਤ ਨੂੰ ਨਾਕਾਮ ਕਰ ਦਿੱਤਾ। ਅਟਾਰੀ ਸਰਹੱਦੀ ਪਿੰਡ ਧਨੋਏ ਖੁਰਦ ਨੇੜੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਡਰੋਨ ਰਾਹੀਂ ਸੁੱਟੀ ਹੈਰੋਇਨ ਲੈਣ ਆਏ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ ਬਰਾਮਦ ਕੀਤੀ।
ਜਵਾਨਾਂ ਨੇ ਤਲਾਸ਼ੀ ਦੌਰਾਨ ਪਿੰਡ ਦੇ ਬਾਹਰ ਖੇਤਾਂ ਵਿੱਚੋਂ ਕਵਾਡਕਾਪਟਰ, ਡੀਜੇਆਈ ਮੈਟ੍ਰਿਸ ਆਰਟੀਕੇ 300 ਡਰੋਨ ਅਤੇ ਹੈਰੋਇਨ ਸਮੇਤ ਹੁੱਕ ਅਤੇ ਸਟ੍ਰਾਈਪਸ ਵੀ ਬਰਾਮਦ ਕੀਤੀਆਂ। ਬੀਐਸਐਫ ਦੇ ਜਵਾਨ ਸਰਹੱਦੀ ਪਿੰਡ ਧਨੋਏ ਕਲਾਂ ਦੇ ਇਲਾਕੇ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੇ ਹਨ।
BSF ਦੇ ਬੁਲਾਰੇ ਮੁਤਾਬਕ ਬੀਐਸਐਫ ਦੇ ਜਵਾਨ ਸ਼ਨੀਵਾਰ ਰਾਤ ਖਾਸਾ ਸੈਕਟਰ ਹੈੱਡਕੁਆਰਟਰ ਅਧੀਨ ਅਟਾਰੀ ਸਰਹੱਦ ‘ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਰਾਤ ਕਰੀਬ 9.35 ਵਜੇ ਧਨੋਏ ਖੁਰਦ ਇਲਾਕੇ ‘ਚ ਗਸ਼ਤ ਕਰ ਰਹੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੇ ਦਾਖਲ ਹੋਣ ਦੀ ਆਵਾਜ਼ ਸੁਣੀ ਤਾਂ ਉਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਕੁਝ ਹੀ ਦੇਰ ਬਾਅਦ ਜਵਾਨਾਂ ਨੇ ਪਿੰਡ ਦੇ ਬਾਹਰ ਇੱਕ ਖੇਤ ਵਿੱਚ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣੀ ਤਾਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਪਿੰਡ ਦੇ ਬਾਹਰ ਸਥਿਤ ਇੱਕ ਖੇਤ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਫੋਰਸ ਦੇ ਜਵਾਨਾਂ ਨੇ ਇੱਕ ਕਵਾਡਕਾਪਟਰ, DJI Matris RTK 300 ਡਰੋਨ ਬਰਾਮਦ ਕੀਤਾ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ‘ਚ ਖਿਸਕੀ ਬਰਫ਼, 10 ਦੀ ਮੌਤ, 25 ਫੱਟੜ
ਬਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਤਿੰਨ ਵਿਅਕਤੀਆਂ ਨੂੰ ਧਨੋਏ ਖੁਰਦ ਪਿੰਡ ਵੱਲ ਭੱਜਦੇ ਦੇਖਿਆ ਅਤੇ ਉਨ੍ਹਾਂ ਦਾ ਪਿੱਛਾ ਕਰਨ ਤੋਂ ਬਾਅਦ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। BSF ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਪੈਕੇਟ ਬਰਾਮਦ ਕੀਤਾ, ਜਿਸ ਵਿੱਚੋਂ 3 ਕਿਲੋ 400 ਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਹੋਏ। ਜਵਾਨਾਂ ਨੇ ਹੈਰੋਇਨ ਦੀ ਇਸ ਖੇਪ ਦੇ ਨਾਲ ਇੱਕ ਲੋਹੇ ਦੀ ਹੁੱਕ ਅਤੇ ਚਾਰ ਚਮਕਦਾਰ ਸਟ੍ਰਾਈਪਸ ਵੀ ਬਰਾਮਦ ਕੀਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: