ਪਾਕਿਸਤਾਨ ਪੰਜਾਬ ਵਿਚ ਅੱਤਵਾਦ ਫੈਲਾ ਰਿਹਾ ਹੈ। ਆਏ ਦਿਨ ਪਾਕਿਸਤਾਨ ਤੋਂ ਡ੍ਰੋਨ ਭੇਜੇ ਜਾ ਰਹੇ ਹਨ। ਹੁਣ ਡ੍ਰੋਨਾਂ ਰਾਹੀਂ ਹਥਿਆਰ ਤੇ ਨਸ਼ਾ ਪੰਜਾਬ ਅੰਦਰ ਆਉਣ ਲੱਗਾ ਹੈ ਜੋ ਕਿ ਸੂਬੇ ਲਈ ਕਾਫੀ ਖਤਰਨਾਕ ਹੈ।ਇਸੇ ਦੇ ਮੱਦੇਨਜ਼ਰ ਬੀਐੱਸਐੱਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਡਰੋਨ ਸਬੰਧੀ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਕਿ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਸਰਹੱਦ ‘ਤੇ ਹਾਈਟੈੱਕ ਐਂਟੀ ਡ੍ਰੋਨ ਸਿਸਟਮ ਲਗਾਏ ਗਏ ਹਨ। BSF ਜਵਾਨਾਂ ਵੱਲੋਂ ਪੂਰੀ ਚੌਕਸੀ ਵਰਤੀ ਜਾ ਹੀ ਹੈ ਤੇ ਉਨ੍ਹਾਂ ਵੱਲੋਂ ਬਹੁਤ ਵਾਰ ਡ੍ਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੀ ਗਈ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਵੀ ਫੜੀ ਜਾ ਚੁੱਕੀ ਹੈ।
DIG ਪ੍ਰਭਾਕਰ ਜੋਸ਼ੀ ਦਾ ਕਹਿਣਾ ਹੈ ਕਿ ਪਾਕਿਸਤਾਨ ਆਪਣੇ ਮਨਸੂਬਿਆਂ ਤੋਂ ਬਾਜ਼ ਨਹੀਂ ਆ ਰਿਹਾ ਜਿਸ ਕਰਕੇ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀਐਸਐਫ ਦਾ ਸਾਥ ਦੇਣ ਤਾਂ ਜੋ ਅਜਿਹੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬੀਐਸਐਫ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਿਆ ਇਨਾਮ ਵਜੋਂ ਦਿੱਤਾ ਜਾਵੇਗਾ ਅਤੇ ਉਸ ਦੀ ਪਛਾਣ ਨੂੰ ਵੀ ਗੁਪਤ ਰੱਖਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: