ਬੀਤੇ ਦਿਨੀਂ ਸਿੰਘੂ ਬਾਰਡਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਨਿਹੰਗਾਂ ਵੱਲੋਂ ਨੌਜਵਾਨ ਦੀ ਹੱਤਿਆ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਬਸਪਾ ਮੁਖੀ ਮਾਇਆਵਤੀ ਨੇ ਵੀ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਟਵੀਟ ਕਰਦਿਆਂ ਮਾਇਆਵਤੀ ਨੇ ਕਿਹਾ ਕਿ ਸਿੰਘੂ ਬਾਰਡਰ ‘ਤੇ ਪੰਜਾਬ ਦੇ ਨੌਜਵਾਨ ਦੀ ਦਰਦਨਾਕ ਮੌਤ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਹੈ। ਪੁਲਿਸ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਲਖੀਮਪੁਰ ਦੀ ਤਰ੍ਹਾਂ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ।
ਛੱਤੀਸਗੜ੍ਹ ਵਿਚ ਦੁਰਗਾ ਵਿਸਰਜਨ ਦੌਰਾਨ ਭੀੜ ਨੂੰ ਕਾਰ ਨਾਲ ਕੁਚਲਣ ਨਾਲ ਹੋਈ ਵਿਅਕਤੀ ਦੀ ਮੌਤ ਤੇ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਘਟਨਾ ਨੂੰ ਵੀ ਮਾਇਆਵਤੀ ਨੇ ਬਹੁਤ ਹੀ ਦਰਦਨਾਕ ਦੱਸਿਆ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਲਖੀਮਪੁਰ ਦੀ ਘਟਨਾ ਦੀ ਯਾਦ ਤਾਜ਼ਾ ਕਰਵਾਉਂਦੀ ਹੈ। ਕਾਂਗਰਸ ਸਰਕਾਰ ਨੂੰ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ ਤੇ ਨਾਲ ਹੀ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਦੇਖੋ ਵੀਡੀਓ :