ਜਲੰਧਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਹਲਕਾ ਫਗਵਾੜਾ ਦੇ ਇੰਚਾਰਜ ਸ. ਜਸਵੀਰ ਸਿੰਘ ਗੜ੍ਹੀ ਵੱਲੋਂ 9 ਅਕਤੂਬਰ ਨੂੰ ਹੋਣ ਵਾਲੀ ਭੁੱਲ ਸੁਧਾਰ ਰੈਲੀ ਦੀਆਂ ਤਿਆਰੀਆਂ ਅਤੇ ਹਲਕੇ ਦੇ ਵਰਕਰਾਂ ਦੀਆਂ ਡਿਊਟੀਆਂ ਲਾਉਣ ਲਈ ਵਿਧਾਨਸਭਾ ਹਲਕਾ ਫਗਵਾੜਾ ਦਾ ਤੂਫਾਨੀ ਦੌਰਾ ਕੀਤਾ ਗਿਆ।
ਇਸ ਮੌਕੇ ਸ. ਗੜ੍ਹੀ ਵੱਲੋਂ ਫਗਵਾੜਾ ਸ਼ਹਿਰ ਦੇ ਅਹੁਦੇਦਾਰਾਂ ਤੋਂ ਇਲਾਵਾ ਪਾਂਛਟਾ, ਨਰੂੜ, ਤਾਰੂ ਕਾ ਵਾੜਾ, ਮੁਹੱਲਾ ਕੌਲਸਰ, ਮੁਹੱਲਾ ਸੰਤੋਖਪੁਰਾ ਆਦਿ ਇਲਾਕਿਆਂ ਵਿੱਚ ਪਹੁੰਚ ਕੇ ਵਰਕਰਾਂ ਨਾਲ ਗੱਲਬਾਤ ਅਤੇ ਵਿਚਾਰ ਵਟਾਂਦਰਾ ਕੀਤਾ ਅਤੇ ਭੁੱਲ ਸੁਧਾਰ ਰੈਲੀ ਲਈ ਵਰਕਰਾਂ ਦੀਆਂ ਡਿਊਟੀਆਂ ਲਾਈਆਂ। ਇਸ ਮੌਕੇ ਬੋਲਦਿਆਂ ਸ. ਗੜ੍ਹੀ ਨੇ ਕਿਹਾ ਕਿ 9 ਅਕਤੂਬਰ ਨੂੰ ਜਲੰਧਰ ਦੀ ਡੀ.ਏ.ਵੀ ਯੂਨੀਵਰਸਿਟੀ ਦੇ ਨੇੜੇ ਹੋਣ ਵਾਲੀ ਰੈਲੀ ਲਈ ਵਰਕਰਾਂ ਵਿੱਚ ਖਾਸਾ ਉਤਸ਼ਾਹ ਹੈ ਅਤੇ ਵਰਕਰਾਂ ਆਪ ਮੁਹਾਰੇ ਪੱਬਾਂ ਭਾਰ ਹੋ ਕੇ ਇਸ ਰੈਲੀ ਦੀ ਸਫਲਤਾ ਲਈ ਪੂਰਾ ਜ਼ੋਰ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਲਈ ਫਗਵਾੜਾ ਵਿਧਾਨਸਭਾ ਹਲਕਾ ਤੋਂ 100 ਤੋਂ ਵੱਧ ਵੱਡੀਆਂ ਗੱਡੀਆਂ ਦਾ ਕਾਫਿਲਾ ਜਾਵੇਗਾ ਅਤੇ ਰੈਲੀ ਦੀ ਸਫਲਤਾ ਲਈ ਵਰਕਰਾਂ ਨੂੰ ਅਹਿਮ ਜ਼ਿੰਮੇਦਾਰੀਆਂ ਸੌਂਪੀਆਂ ਗਈਆਂ ਹਨ।
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ, ਮਾਰਕਫੈਡ ਪੰਜਾਬ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਵਾਹਦ, ਨਗਰ ਨਿਗਮ ਫਗਵਾੜਾ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ, ਮਾਸਟਰ ਹਰਭਜਨ ਸਿੰਘ ਬਲਾਲੋਂ, ਲੇਖਰਾਜ ਜਮਾਲਪੁਰੀ, ਪ੍ਰਧਾਨ ਸ੍ਰੋਮਣੀ ਅਕਾਲੀ ਦਲ ਦਿਹਾਤੀ ਰਜਿੰਦਰ ਸਿੰਘ ਚੰਦੀ, ਚਰਨਜੀਤ ਸਿੰਘ ਚੰਨੀ, ਇੰਦਰਜੀਤ ਬਸਰਾ, ਝਿਲਮਣ ਸਿੰਘ ਭਿੰਡਰ, ਪ੍ਰਦੀਪ ਬਸਰਾ, ਮੱਖਣ ਸਿੰਘ, ਯਾਦਵਿੰਦਰ ਸਿੰਘ ਸੋਢੀ, ਸਤਨਾਮ ਸਿੰਘ ਅਰਸ਼ੀ, ਬਲਜਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ ਭੁੰਗਰਨੀ, ਕੁਲਵਿੰਦਰ ਸਿੰਘ ਕਿੰਦਾ, ਬਲਵੰਤ ਸਿੰਘ, ਜਤਿੰਦਰਪਾਲ ਸਿੰਘ ਪਲਾਹੀ, ਰਣਜੀਤ ਸਿੰਘ ਬੱਬੋ, ਬਲਜੀਤ ਸਿੰਘ ਬੱਬੂ ਵਾਲੀਆ, ਮੋਹਣ ਸਿੰਘ ਗਾਂਧੀ,ਸ਼ਿੰਗਾਰਾ ਸਿੰਘ, ਹਰਵਿੰਦਰ ਸਿੰਘ ਲਵਲੀ, ਸੁਖਵਿੰਦਰ ਸਿੰਘ ਕੰਬੋਜ, ਸਾਬਕਾ ਕੌਂਸਲਰ ਅਤੇ ਪ੍ਰਧਾਨ ਇਸਤ੍ਰੀ ਅਕਾਲੀ ਦਲ ਪਰਮਜੀਤ ਕੌਰ ਕੰਬੋਜ, ਨਰਿੰਦਰ ਸਿੰਘ ਗੋਲਡੀ, ਪਰਮਜੀਤ ਸਿੰਘ, ਭਾਟ ਸਿੰਘ, ਗਿਆਨ ਸਿੰਘ ਚਾਨਾ, ਸਰਬਜੀਤ ਸਿੰਘ ਕਾਕਾ, ਸੁਖਵਿੰਦਰ ਸਿੰਘ ਟ੍ਰਾਂਸਪੋਰਟਰ, ਹਰਵੇਲ ਸਿੰਘ ਪਾਹਵਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ‘ਚ ਤੰਬਾਕੂ ਵੇਚਣ ਵਾਲਿਆਂ ‘ਤੇ ਚੰਨੀ ਸਰਕਾਰ ਹੋਈ ਸਖਤ, ਲਿਆ ਇਹ ਵੱਡਾ ਫੈਸਲਾ