ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫਤਾਰੀ ‘ਤੇ ਹੰਗਾਮਾ ਜਾਰੀ ਹੈ। ਘਰ ਵਾਪਸੀ ਮਗਰੋਂ ਬੱਸਾ ਨੇ ਅਰਵਿੰਦ ਕੇਜਰੀਵਾਲ ਨੂੰ ਚੈਲੰਜ ਕਰ ਦਿੱਤਾ ਹੈ। ਬੱਗਾ ਨੇ ਕਿਹਾ ਕਿ ਉਨ੍ਹਾਂ ‘ਤੇ ਇੱਕ ਨਹੀਂ, ਸਗੋਂ 100 ਐੱਫ.ਆਈ.ਆਰ. ਕਰ ਦਿਓ, ਤਾਂ ਵੀ ਉਹ ਡਰਨ ਵਾਲੇ ਨਹੀਂ ਹਨ। ਉਹ ਕਾਨੂੰਨੀ ਲੜਾਈ ਲੜਨ ਲਈ ਪੂਰੀ ਤਰ੍ਹਾਂ ਹਨ। ਬੱਗਾ ਅੱਜ ਕੇਜਰੀਵਾਲ ਦੇ ਘਰ ਬਾਹਰ ਪ੍ਰਦਰਸ਼ਨ ਕਰਨ ਲਈ ਵੀ ਪਹੁੰਚ ਗਏ ਹਨ।
ਉਨ੍ਹਾਂ ਨਾਲ ਸੈਂਕੜਿਆਂ ਦੀ ਗਿਣਤੀ ਵਿੱਚ ਭਾਜਪਾ ਵਰਕਰ ਵੀ ਹਨ। ਪ੍ਰਦਰਸ਼ਨ ਵਿੱਚ ਦਿੱਲੀ ਬੀਜੇਪੀ ਪ੍ਰਧਾਨ ਆਦੇਸ਼ ਗੁਪਤਾ, ਮਨਜਿੰਦਰ ਸਿੰਘ ਸਿਰਸਾ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਤੇ ਆਰ.ਪੀ. ਸਿੰਘ ਸ਼ਾਮਲ ਸਨ। ਇਥੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਬੀਜੇਪੀ ਦੇ ਕੁਝ ਵਰਕਰਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਚਿਤਾਵਨੀ ਦਿੱਤੀ। ਹੁਣ ਮਾਮਲਾ ਵਧਦਾ ਵੇਖ ਦਿੱਲੀ ਪੁਲਿਸ ਨੇ ਇਨ੍ਹਾਂ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਦਿੱਲੀ ਪੁਲਿਸ ਨੂੰ ਦਪੁਹਿਰ 3 ਵਜੇ ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਪ੍ਰਦਰਸ਼ਨ ਦੀ ਜਾਣਕਾਰੀ ਮਿਲੀ ਸੀ। ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਪੁਲਿਸ ਪੂਰੀ ਤਰ੍ਹਾਂ ਤਾਇਰਾ ਹੈ। ਨਾਲ ਹੀ ਸਪੈਸ਼ਲ ਬ੍ਰਾਂਚ ਐਕਟਿਵ ਵੀ ਹੈ। ਦਿੱਲੀ ਪੁਲਿਸ ਦੀ ਐਂਟੀ ਰਾਈਟਸ ਸੈੱਲ ਦੀ ਟੀਮ ਵੀ ਮੌਕੇ ‘ਤੇ ਮੌਜੂਦ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਤੋਂ ਪਹਿਲਾਂ ਬੱਗਾ ਨੇ ਮੀਡੀਆ ਵਿੱਚ ਕਿਹਾ ਕਿ ਜਿਨ੍ਹਾਂ ਨੂੰ ਲੱਗਦਾ ਹੈ ਕਿ ਪੁਲਿਸ ਦੀ ਮਦਦ ਨਾਲ ਕੁਝ ਵੀ ਕਰ ਸਕੇਦ ਹਨ ਤਾਂ ਮੈਂ ਉਨ੍ਹਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਬੀਜੇਪੀ ਵਰਕਰ ਕਿਸੇ ਤੋਂ ਡਰਨ ਵਾਲੇ ਨਹੀਂ। ਮੈਂ ਹਰਿਆਣਾ, ਦਿੱਲੀ ਪੁਲਿਸ ਤੇ ਮੇਰਾ ਸਮਰਥਨ ਕਰਨ ਵਾਲੇ ਸਾਰੇ ਵਰਕਰਾਂ ਨੂੰ ਧੰਨਵਾਦ ਦਿੰਦਾ ਹਾਂ। ਦਿੱਲੀ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰ ਲਈ ਹੈ ਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ।