ਪੰਜਾਬ ਦੇ ਜਲੰਧਰ ਦੇ ਕਸਬਾ ਨਕੋਦਰ ਸਥਿਤ ਰਣਜੀਤ ਨਗਰ ‘ਚ ਚੋਰਾਂ ਨੇ ਇਕ ਘਰ ਨੂੰ ਆਪਣਾ ਨਿਸ਼ਾਨਾ ਬਣਾਇਆ। ਚੋਰ ਕੰਧ ਟੱਪ ਕੇ ਘਰ ‘ਚ ਦਾਖਲ ਹੋਏ ਅਤੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਕਰਕੇ ਫਰਾਰ ਹੋ ਗਏ। ਪੀੜਤ ਕ੍ਰਿਸ਼ਨ ਕੁਮਾਰ ਵਾਸੀ ਰਣਜੀਤ ਨਗਰ ਨਕੋਦਰ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਿਸ ‘ਤੋਂ ਬਾਅਦ ਜਲੰਧਰ ਦੇਹਾਤ ਦੇ ਥਾਣਾ ਨਕੋਦਰ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚੀ।
ਪੀੜਤ ਕ੍ਰਿਸ਼ਨ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਸਵੇਰੇ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ‘ਚ ਗਿਆ ਸੀ। ਦੁਪਹਿਰ ਬਾਅਦ ਜਦੋਂ ਉਹ ਘਰ ਵਾਪਸ ਆਇਆ ਤਾਂ ਦੇਖਿਆ ਕਿ ਘਰ ਦੇ ਅੰਦਰ ਪਿਆ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ। ਮੁਲਜ਼ਮਾਂ ਨੇ ਘਰ ਅੰਦਰੋਂ ਕਰੀਬ 40 ਤੋਲੇ ਸੋਨਾ, ਕਰੀਬ 1 ਲੱਖ ਰੁਪਏ ਦੀ ਨਕਦੀ, ਚਾਂਦੀ ਦੇ ਗਹਿਣੇ, ਮਹਿੰਗੀਆਂ ਘੜੀਆਂ ਤੇ ਹੋਰ ਸਾਮਾਨ ਚੋਰੀ ਕਰ ਲਿਆ। ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਮੁਲਜ਼ਮ ਬੈਗ ਵਿੱਚ ਸਾਮਾਨ ਲੈ ਕੇ ਭੱਜਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : ਹਰਿਮੰਦਰ ਸਾਹਿਬ ‘ਤੋਂ 1 ਲੱਖ ਰੁਪਏ ਚੋਰੀ ਕਰਨ ਵਾਲੇ ਗ੍ਰਿਫਤਾਰ, 4 ਦੋਸ਼ੀਆਂ ‘ਚ ਇੱਕ ਔਰਤ ਵੀ ਸ਼ਾਮਿਲ
ਪੁਲਿਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਕਤ ਮੁਲਜ਼ਮਾਂ ਵੱਲੋਂ ਹਰ ਕਮਰੇ ਦੀਆਂ ਅਲਮਾਰੀਆਂ ਨਾਲ ਛੇੜਛਾੜ ਕੀਤੀ ਗਈ ਸੀ। ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਘਰ ਦੇ ਅੰਦਰ ਕੋਈ ਸੀ.ਸੀ.ਟੀ.ਵੀ. ਨਹੀਂ ਲੱਗਿਆ। ਪੀੜਤ ਅਨੁਸਾਰ ਉਕਤ ਦੋਸ਼ੀ ਕੰਧ ਟੱਪ ਕੇ ਉਸ ਦੇ ਘਰ ਵਿਚ ਦਾਖਲ ਹੋਇਆ ਸੀ। ਗਲੀਆਂ ਵਿੱਚ ਲੱਗੇ ਸੀਸੀਟੀਵੀ ਵਿੱਚ ਇੱਕ ਮੁਲਜ਼ਮ ਨਜ਼ਰ ਆ ਰਿਹਾ ਹੈ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਕ੍ਰਿਸ਼ਨ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਚੋਰੀ ਕੀਤੀਆਂ ਘੜੀਆਂ ਵਿਦੇਸ਼ ਤੋਂ ਆਈਆਂ ਸਨ। ਇਸ ਦੇ ਨਾਲ ਹੀ ਮੁਲਜ਼ਮ ਘਰ ਵਿੱਚ ਪਿਆ ਜੱਦੀ ਸੋਨਾ ਅਤੇ ਗਹਿਣੇ ਚੋਰੀ ਕਰਕੇ ਆਪਣੇ ਨਾਲ ਲੈ ਗਏ। ਪੀੜਤ ਨੇ ਮੰਗ ਕੀਤੀ ਹੈ ਕਿ ਪੁਲਿਸ ਸਾਰੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰੇ। ਕਿਉਂਕਿ ਇਸ ਘਟਨਾ ਵਿੱਚ ਉਨ੍ਹਾਂ ਦਾ ਕਰੀਬ 25 ਤੋਂ 26 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ : –