ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ‘ਤੇ ਧੁੰਦ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਪਿੰਡ ਲਲਚੀਆਂ ਨੇੜੇ ਇੱਕ ਸਰਕਾਰੀ ਬੱਸ ਅਤੇ ਕਾਰ ਦੀ ਟੱਕਰ ਹੋ ਗਈ। ਜਿਸ ‘ਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ 10 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਓਵਰਟੇਕ ਕਰ ਰਹੀ ਇੱਕ ਆਲਟੋ ਕਾਰ ਦੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਬੱਸ ‘ਚ ਸਵਾਰ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਆਲਟੋ ਕਾਰ ‘ਚ ਸਵਾਰ 3 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਮਾਨਸਾ ‘ਚ 8 ਨ.ਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 26 ਕਿਲੋ ਭੁੱ.ਕੀ ਤੇ 360 ਨ.ਸ਼ੀਲੇ ਕੈਪਸੂਲ ਬਰਾਮਦ
ਧੁੰਦ ਕਾਰਨ ਕਾਰ ਚਾਲਕ ਸਾਹਮਣੇ ਤੋਂ ਆ ਰਹੀ ਬੱਸ ਦਾ ਪਤਾ ਨਹੀਂ ਲਗਾ ਸਕਿਆ, ਓਵਰਟੇਕ ਕਰਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ਤੋਂ ਕਾਰ ਰਾਹੀਂ ਆ ਰਹੀ ਸੀ। ਹਾਦਸੇ ਵਿੱਚ ਕਾਰ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –