ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਗੰਜੋਗੜੀ ਰੋਡ ’ਤੇ ਵੱਡਾ ਹਾਦਸਾ ਵਾਪਰ ਗਿਆ। ਇੱਕ ਨਿੱਜੀ ਬੱਸ ਓਵਰਟੇਕ ਕਰਦੇ ਸਮੇਂ ਖੇਤਾਂ ਵਿੱਚ ਪਲਟ ਗਈ। ਹਾਦਸੇ ‘ਚ 50 ਯਾਤਰੀ ਜ਼ਖਮੀ ਹੋ ਗਏ। 4 ਨੂੰ ਕਲਪਨਾ ਚਾਵਲਾ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬੱਸ ਪੰਜਾਬ ਦੇ ਲੁਧਿਆਣਾ ਤੋਂ ਉੱਤਰ ਪ੍ਰਦੇਸ਼ ਦੇ ਹਰਦੋਈ ਜਾ ਰਹੀ ਸੀ।
ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ ਤੇ ਬੱਸ ਵਿਚ ਫਸੀਆਂ ਸਵਾਰੀਆਂ ਨੂੰ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਗਿਆ। ਚਸ਼ਮਦੀਦ ਸੌਰਵ ਸ਼ਰਮਾ ਨੇ ਦੱਸਿਆ ਕਿ ਉਹ ਵੀ ਡਿਊਟੀ ਤੋਂ ਘਰ ਆ ਰਿਹਾ ਸੀ। ਬੱਸ ਉਸ ਤੋਂ ਥੋੜ੍ਹਾ ਅੱਗੇ ਜਾ ਰਹੀ ਸੀ। ਜਦੋਂ ਉਹ ਪਿੰਡ ਗੰਜੋਗੜ੍ਹੀ ਅਤੇ ਰਾਵੜ ਵਿਚਕਾਰ ਪਹੁੰਚੇ ਤਾਂ ਸੜਕ ਦੇ ਕਿਨਾਰੇ ਇੱਕ ਕਾਰ ਖੜ੍ਹੀ ਸੀ।
ਜਦੋਂ ਬੱਸ ਚਾਲਕ ਨੇ ਕਾਰ ਨੂੰ ਓਵਰਟੇਕ ਕਰਨ ਲਈ ਮੋੜ ਲਿਆ ਤਾਂ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਬੱਸ ਪਲਟ ਗਈ। 3-4 ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਨੂੰ ਟਰੌਮਾ ਸੈਂਟਰ ਵਿਖੇ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਬਸ ਦੇ ਪਲਟਣ ਦੀ ਸੂਚਨਾ ਮਿਲਦਿਆਂ ਹੀ ਏ. ਐੱਸ. ਆਈ. ਦੀਪਕ ਮੌਕੇ ‘ਤੇ ਪਹੁੰਚਿਆ। ਉਨ੍ਹਾਂ ਦੇਖਿਆ ਕਿ ਬੱਸ ਪਲਟੀ ਹੋਈ ਸੀ ਤੇ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਚੁੱਕੇ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜਿਸ ਦੀ ਗਲਤੀ ਹੋਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।