ਮਲੋਟ ਵਿੱਚ ਭਾਜਪਾ ਦੀ ਇੱਕ ਜਨ ਸਭਾ ਤੋਂ ਪਰਤ ਰਹੀ 40 ਸਵਾਰੀਆਂ ਨਾਲ ਭਰੀ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਪਲਟ ਗਈ। ਇਸ ਹਾਦਸੇ ਵਿੱਚ 15 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚ ਕਈ ਔਰਤਾਂ ਵੀ ਸ਼ਾਮਲ ਹਨ। ਹਾਦਸਾ ਮਲੋਟ-ਮੁਕਤਸਰ ਰੋਡ ‘ਤੇ ਵਾਪਰਿਆ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਮਲੋਟ ਵਿੱਚ ਭਾਜਪਾ ਦੀ ਜਨ ਸਭਾ ਵਿੱਚ ਸ਼ਾਮਲ ਹੋਣ ਪਿੰਡ ਭੰਗਚੜ੍ਹੀ ਦੇ ਵਰਕਰ ਇਸ ਬੱਸ ਵਿੱਚ ਆਏ ਸਨ। ਇਹ ਬੱਸ ਮਲੋਟ-ਮੁਕਤਸਰ ਰੋਡ ‘ਤੇ ਪਿੰਡ ਈਨਾ ਖੇੜਾ ਦੇ ਨੇੜੇ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਖੇਤਾਂ ਵੱਲ ਨੂੰ ਪਲਟ ਗਈ। ਬੱਸ ਦੇ ਡਰਾਈਵਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਹਾਦਸਾ ਬੱਸ ਦਾ ਸਟੇਰਿੰਗ ਖੁੱਲ੍ਹ ਜਾਣ ਕਰਕੇ ਵਾਪਰਿਆ। ਬੱਸ ਵਿੱਚ ਸਵਾਰ 40 ਵਿਅਕਤੀਆਂ ਵਿੱਚ ਔਰਤਾਂ ਵੀ ਸ਼ਾਮਲ ਹਨ।
ਇਸ ਹਾਦਸੇ ਵਿੱਚ 15 ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ, ਜਿਨ੍ਹਾਂ ਨੂੰ ਤੁਰੰਤ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਬੱਸ ਵਿੱਚੋਂ ਬਾਹਰ ਕੱਢਿਆ ਗਿਆ। ਹਾਦਸੇ ਦਾ ਪਤਾ ਲੱਗਦਿਆਂ ਹੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਗੋਰਾ ਪਠੇਲਾ, ਅੰਗਰੇਜ਼ ਸਿੰਘ ਉੜਾਂਗ, ਸਤੀਸ਼ ਅਸੀਜਾ ਸਣੇ ਕਈ ਭਾਜਪਾ ਆਗੂ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ।
ਮਿਲੀ ਜਾਣਕਾਰੀ ਮੁਤਾਬਕ ਤਿੰਨ ਵਿਅਕਤੀਆਂ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ, ਜਦਕਿ ਬਾਕਿਆਂ ਨੂੰ ਮੁੱਢਲੀ ਸਹਾਤਾ ਦੇਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: