ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਿਆਉਣ ਅਤੇ ਲਿਜਾਣ ਲਈ ਸੂਬਾ ਸਰਕਾਰ ਪ੍ਰਾਈਵੇਟ ਸਕੂਲਾਂ ਵਾਂਗ ਬੱਸ ਸੇਵਾ ਸ਼ੁਰੂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਟਿਆਲਾ ਟਾਊਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮਾਤਾ-ਪਿਤਾ-ਅਧਿਆਪਕ ਮੀਟਿੰਗ (ਪੀ.ਟੀ.ਐਮ.) ਦੌਰਾਨ ਇਹ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਸਕੂਲ ਆਉਣ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬੱਸਾਂ ਜੀ.ਪੀ.ਐੱਸ. ਸਹੂਲਤ ਨਾਲ ਲੈਸ ਹੋਣਗੀਆਂ। ਮਾਪੇ ਸਮਾਰਟ ਫ਼ੋਨ ‘ਤੇ ਬੱਸ ਨੂੰ ਟਰੈਕ ਕਰ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਸਰਕਾਰੀ ਸਕੂਲ ਪੰਜਾਬ ਦੀ ਕਾਮਯਾਬੀ ਦੀ ਕਹਾਣੀ ਬਿਆਨ ਕਰ ਰਹੇ ਹਨ। ਸਰਕਾਰ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸਰਕਾਰ ਨੇ ਸ਼ਨੀਵਾਰ ਨੂੰ ਰਾਜ ਭਰ ਦੇ 20 ਹਜ਼ਾਰ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮੀਟਿੰਗ (PTM) ਦਾ ਆਯੋਜਨ ਕੀਤਾ।
ਇਹ ਵੀ ਪੜ੍ਹੋ : ‘ਦੇਸ਼ ਨੂੰ ਖਤਰੇ ‘ਚ ਪਾਉਣ ਵਾਲਾ ਜ਼ਮਾਨਤ ਦਾ ਹੱਕਦਾਰ ਨਹੀਂ’, ਹਾਈਕੋਰਟ ਦਾ ਅਹਿਮ ਫੈਸਲਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਇਹ ਆਪਣੀ ਕਿਸਮ ਦੀ ਪਹਿਲੀ ਕੋਸ਼ਿਸ਼ ਹੈ। ਇਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ। ਸਰਕਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਰੁਚੀ ਬਾਰੇ ਬਹੁਤ ਕੁਝ ਪਤਾ ਲੱਗੇਗਾ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੈਗਾ ਪੀਟੀਐਮ ਵਿੱਚ ਹਿੱਸਾ ਲੈਣ ਲਈ ਪੰਜਾਬ ਪੁੱਜੇ ਸਨ।
ਵੀਡੀਓ ਲਈ ਕਲਿੱਕ ਕਰੋ -: