Cabinet approves employment : ਚੰਡੀਗੜ੍ਹ : ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੇ ਪਰਿਵਾਰਾਂ ਨੂੰ ਵੱਡੀ ਰਾਹਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਕਿ ਅੰਮ੍ਰਿਤਸਰ ਰੇਲਵੇ ਹਾਦਸੇ ‘ਚ ਮਾਰੇ ਗਏ 34 ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ / ਵਾਰਸਾਂ ਨੂੰ ਵੱਖ-ਵੱਖ ਵਿਭਾਗਾਂ/ਅਦਾਰਿਆਂ ਵਿੱਚ ਨੌਕਰੀਆਂ ਦੇਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਧਿਆਨ ਯੋਗ ਹੈ ਕਿ ਇਹ ਰੇਲ ਹਾਦਸਾ 19 ਅਕਤੂਬਰ 2018 ਨੂੰ ਅੰਮ੍ਰਿਤਸਰ ਦੇ ਜੌੜਾ ਫਾਟਕ ‘ਤੇ ਦੋਹਾਰਾ ਵਿਖੇ ਹੋਇਆ ਸੀ, ਜਿਸ ਵਿਚ 58 ਲੋਕ ਮਾਰੇ ਗਏ ਸਨ ਅਤੇ 71 ਜ਼ਖਮੀ ਹੋਏ ਸਨ।
ਇਹ ਪਰਿਵਾਰਕ ਮੈਂਬਰ ਤਰਸ ਦੇ ਅਧਾਰ ‘ਤੇ ਨੌਕਰੀਆਂ ਲਈ ਰਾਜ ਦੀ ਮੌਜੂਦਾ ਨੀਤੀ ਅਤੇ ਇਸ ਨਾਲ ਸਬੰਧਤ 21 ਨਵੰਬਰ, 2002 ਦੀਆਂ ਹਦਾਇਤਾਂ ਦੇ ਘੇਰੇ ਵਿੱਚ ਨਹੀਂ ਆਏ। ਇਸ ਤੋਂ ਬਾਅਦ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਤੋਂ ਬਾਅਦ, ਮੁੱਖ ਮੰਤਰੀ ਦਫ਼ਤਰ ਨੇ ਫੈਸਲਾ ਲਿਆ ਕਿ 58 ਮ੍ਰਿਤਕਾਂ ਦੇ 34 ਪਰਿਵਾਰਾਂ ਵਿੱਚੋਂ ਹਰੇਕ ਇੱਕ ਮੈਂਬਰ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰਾਜ ਦੇ ਵੱਖ-ਵੱਖ ਵਿਭਾਗਾਂ / ਸੰਸਥਾਵਾਂ ਵਿਚ ਨੌਕਰੀਆਂ ਲਈ ਵਿਚਾਰਿਆ ਜਾਣਾ ਚਾਹੀਦਾ ਹੈ।