ਅਮਰੀਕਾ ਦੇ ਰਾਜ ਕੈਲੀਫੋਰਨੀਆ ਦੀ ਰਾਜਧਾਨ ਸੈਕ੍ਰਾਮੇਂਟੋ ਦੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਐਤਵਾਰ ਨੂੰ ਇੱਕ ਸ਼ੂਟਆਊਟ ਦੌਰਾਨ 6 ਲੋਕਾਂ ਦੀ ਮੌਤ ਹੋ ਗਈ, ਉਥੇ ਹੀ ਘੱਟੋ-ਘੱਟ 9 ਲੋਕ ਜ਼ਖਮੀ ਹੋ ਗਏ।
ਸੈਕ੍ਰਾਮੇਂਟੋ ਦੀ ਪੁਲਿਸ ਨੇ ਕਿਹਾ ਕਿ ਸ਼ਹਿਰ ਦੇ ਇਸ ਇਲਾਕੇ ਵਿੱਚ ਗੋਲੀਬਾਰੀ ਤੋਂ ਬਾਅਦ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਪੀੜਤਾਂ ਦੀ ਹਾਲਤ ਬਾਰੇ ਤੁਰੰਤ ਪਤਾ ਨਹੀਂ ਚੱਲ ਸਕਿਆ ਹੈ।
ਰਿਪੋਰਟਾਂ ਮੁਤਾਬਕ ਸੈਕ੍ਰਾਮੈਂਟੋ ਪੁਲਿਸ ਬੁਲਾਰੇ ਸਾਰਜੇਂਟ ਨੇ ਕਿਹਾ ਕਿ ਗੋਲੀਬਾਰੀ 10ਵੀਂ ਤੇ ਜੇ ਸਟ੍ਰੀਟ ਇਲਾਕੇ ਵਿੱਚ ਹੋਈ। ਆਨਲਾਈਨ ਪੋਸਟਾਂ ਵਿੱਚ ਲੋਕ ਸੜਕਾਂ ‘ਤੇ ਦੌੜਦੇ ਦਿਸੇ, ਨਾਲ ਹੀ ਪਿੱਛਿਓਂ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆ ਰਹੀਆਂ ਸਨ। ਮੌਕੇ ‘ਤੇ ਕਈ ਐਂਬੂਲੈਂਸਾਂ ਜਾਂਦੀਆਂ ਨਜ਼ਰ ਆਈਆਂ।
ਪੁਲਿਸ ਨੇ ਕਿਹਾ ਕਿ ਜਾਂਚ ਦੌਰਾਨ ਕਈ ਬਲਾਕਾਂ ਨੂੰ ਬੰਦ ਕਰ ਦਿੱਤਾ ਗਿਆ ਸੀ, ਪਰ ਪੀੜਤਾਂ ਦੀ ਉਮਰ ਜਾਂ ਪਛਾਣ ਬਾਰੇ ਕੋਈ ਵੇਰਵਾ ਜਾਰੀ ਨਹੀਂ ਕੀਤਾ ਗਿਆ।
ਗੋਲੀਬਾਰੀ ਉਸੇ ਦਿਨ ਹੋਈ ਜਦੋਂ 25-ਸਾਲਾ ਵਰਜੀਨੀਅਨ-ਪਾਇਲਟ ਰਿਪੋਰਟਰ ਸੀਏਰਾ ਜੇਨਕਿਨਸ ਦਾ ਅੰਤਿਮ ਸੰਸਕਾਰ ਹੋਇਆ, ਜੋ 19 ਮਾਰਚ ਨੂੰ ਸ਼ਾਪਿੰਗ ਸੈਂਟਰ ਤੋਂ ਦੋ ਬਲਾਕਾਂ ਤੋਂ ਘੱਟ ਦੀ ਦੂਰੀ ‘ਤੇ ਮਾਰੇ ਗਏ ਦੋ ਲੋਕਾਂ ਵਿੱਚੋਂ ਇੱਕ ਸੀ।
ਵੀਡੀਓ ਲਈ ਕਲਿੱਕ ਕਰੋ :
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਮਿਲੀ ਜਾਣਕਾਰੀ ਮੁਤਾਬਕ ਘਟਨਾ ਵਾਲੀ ਥਾਂ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅਮਰੀਕੀ ਸੂਬੇ ਟੈਕਸਾਸ ਦੇ ਸ਼ਹਿਰ ਹਿਊਸਟਨ ਦੇ ਬਾਹਰਲੇ ਇਲਾਕੇ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਅਧਿਕਾਰੀ ਦੀ ਉਸ ਵੇਲੇ ਮੌਤ ਹੋ ਗਈ, ਜਦੋਂ ਉਹ ਆਪਣੀ ਗੱਡੀ ਨਾਲ ਕੈਟਾਲਿਟਿਕ ਕੰਵਰਟਰ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਤਿੰਨ ਲੋਕਾਂ ਨੂੰ ਰੋਕਣ ਪਹੁੰਚਿਆ।
ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਘਟਨਾ ਵੇਲੇ ਅਧਿਕਾਰੀ ਡਿਊਟੀ ‘ਤੇ ਨਹੀਂ ਸਨ। ਹੈਰਿਸ ਟੈਕਸਾਸ ਦੇ 51 ਸਾਲ ਦੇ ਡਿਪਟੀ ਸ਼ੇਰਿਫ ਡੈਰੇਨ ਅਲਮੇਂਡਾਰੇਜ ਨੂੰ ਕਰਿਆਨੇ ਦੀ ਇੱਕ ਦੁਕਾਨ ਦੇ ਬਾਹਰ ਬਣੀ ਪਾਰਕਿੰਗ ਵਿੱਚ ਵੀਰਵਾਰ ਰਾਤ ਗੋਲੀ ਮਾਰ ਦਿੱਤੀ ਗਈ। ਰਿਪੋਰਟਾਂ ਮੁਤਾਬਕ ਦੋਵੇਂ ਧਿਰਾਂ ਵਿਚਾਲੇ ਹੋਈ ਫਾਇਰਿੰਗ ਵਿੱਚ ਦੋ ਸ਼ੱਕੀਆਂ ਨੂੰ ਵੀ ਗੋਲੀ ਲੱਗੀ ਤੇ ਉਨ੍ਹਾਂ ਨੂੰ ਜ਼ਖਮੀ ਹਾਲਤ ਵਿੱਚ ਹਿਰਾਸਤ ਵਿੱਚ ਲੈ ਕੇ ਸ਼ੁੱਕਰਵਾਰ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਗੋਲੀਬਾਰੀ ਵਿੱਚ ਸ਼ਾਮਲ ਤੀਜਾ ਸ਼ਖਸ ਨਾਬਾਲਗ ਸੀ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।