ਪੰਜਾਬ ਦੇ ਫ਼ਿਰੋਜ਼ਪੁਰ ‘ਚ 80 ਥਾਵਾਂ ‘ਤੇ ਲੱਗਣਗੇ ਕੈਮਰੇ: ਵਿਧਾਇਕ ਭੁੱਲਰ ਨੇ ਕਿਹਾ- ਸ਼ਰਾਰਤੀ ਅਨਸਰਾਂ ਨੂੰ ਫੜਨਾ ਹੋਵੇਗਾ ਆਸਾਨ ਸ਼ਹਿਰ ਅਤੇ ਛਾਉਣੀ ਦੇ ਸਾਰੀਆਂ ਸੜਕਾਂ ਤੇ ਥਾਂ-ਥਾਂ ਹੈਵੀ ਪਾਵਰ ਵਾਲੇ CCTV ਕੈਮਰੇ ਲਗਾਏ ਜਾ ਰਹੇ ਹਨ। ਇਨ੍ਹਾਂ ਕੈਮਰਿਆਂ ਦੀ ਮਦਦ ਨਾਲ ਕ੍ਰਾਈਮ ਅਤੇ ਸੜਕਾਂ ‘ਤੇ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇਗੀ। ਇਸ ਨਾਲ ਪੁਲਿਸ-ਪ੍ਰਸ਼ਾਸਨ ਨੂੰ ਸ਼ਰਾਰਤੀ ਅਨਸਰਾਂ ਨੂੰ ਫੜਨ ਵਿੱਚ ਮਦਦ ਮਿਲੇਗੀ ਅਤੇ ਹੋਰ ਸਮੱਸਿਆ ਆਸਾਨੀ ਨਾਲ ਹੱਲ ਹੋ ਸਕਦੀ ਹੈ।
ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹਿਰ ਅਤੇ ਛਾਉਣੀ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਪ੍ਰੋਜੈਕਟ ਲਿਆਉਣ ਦਾ ਸਿਹਰਾ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 80 ਥਾਵਾਂ ‘ਤੇ ਕੈਮਰੇ ਲਗਾਏ ਜਾ ਰਹੇ ਹਨ। ਇਨ੍ਹਾਂ ਸੀਸੀਟੀਵੀ ਕੈਮਰਿਆਂ ਨਾਲ ਸੜਕਾਂ ਦੀ ਕਵਰੇਜ ਨਾਲ ਅਪਰਾਧਾਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ : ਭਾਰਤੀ ਅਰਬਪਤੀ ਨੇ ਸਵਿਟਜ਼ਰਲੈਂਡ ‘ਚ ਖਰੀਦਿਆ ਦੁਨੀਆਂ ਦਾ ਸਭ ਤੋਂ ਮਹਿੰਗਾ ਘਰ, ਕੀਮਤ ਉਡਾ ਦੇਵੇਗੀ ਹੋਸ਼
ਵਿਧਾਇਕ ਨੇ ਦੱਸਿਆ ਕਿ ਇਸ ਕੰਮ ਲਈ ਇਕ ਕਮੇਟੀ ਬਣਾਈ ਗਈ ਹੈ, ਜੋ ਆਪਣਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰੇਗੀ। ਆਮ ਤੌਰ ‘ਤੇ ਇਸ ਕੰਮ ਲਈ ਟੈਂਡਰ ਹੋਵੇਗਾ, ਜੋ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ। ਸੀਸੀਟੀਵੀ ਕੈਮਰੇ ਲਗਾਏ ਜਾਣ ਮਗਰੋਂ ਸੜਕਾਂ ‘ਤੇ ਹੋਣ ਵਾਲੇ ਅਪਰਾਧਾਂ ‘ਤੇ ਕਾਬੂ ਪਾਇਆ ਜਾ ਸਕੇਗਾ ਅਤੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: