ਓਟਾਵਾ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਯੂਕਰੇਨ ‘ਚ ਰੂਸ ਦੇ ਫੌਜੀ ਕਾਰਵਾਈ ਨੂੰ ਲੈ ਕੇ ਰੂਸੀ ਸੰਸਥਾਵਾਂ ‘ਤੇ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ। ਯੂਕਰੇਨ ਅਤੇ ਰੂਸ ਦੇ ਵਿਚਾਲੇ ਯੁੱਧ ਸ਼ੁਰੂ ਹੋਣ ਤੋਂ ਬਾਅਦ ਕੈਨੇਡਾ ਨੇ ਰੂਸ ਦੇ 62 ਸੰਸਥਾਵਾਂ ‘ਤੇ ਪਾਬੰਦੀ ਲਗਾਈ ਹੈ ਜਿਸ ਵਿੱਚ ਰੂਸੀ ਅਰਧ ਸੈਨਿਕ ਸੰਗਠਨ ਵੈਗਨਰ ਗਰੁੱਪ ਅਤੇ ਪ੍ਰਮੁੱਖ ਰੂਸੀ ਬੈਂਕ ਸ਼ਾਮਲ ਹਨ। ਇਸ ਤੋਂ ਇਲਾਵਾ, ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ 700 ਮਿਲੀਅਨ ਡਾਲਰ ਤੋਂ ਵੱਧ ਦੀਆਂ ਵਸਤਾਂ ਨੂੰ ਕਵਰ ਕਰਨ ਵਾਲੇ ਸੈਂਕੜੇ ਪਰਮਿਟ ਤੁਰੰਤ ਰੱਦ ਕਰ ਦਿੱਤੇ ਜਾਣਗੇ।
ਟਰੂਡੋ ਨੇ ਕਿਹਾ ਕਿ ਇਹ ਪ੍ਰਤੀਬੱਧ ਵਿਆਪਕ ਹਨ ਤੇ ਇਹ ਰਾਸ਼ਟਰਪਤੀ ਪੁਤਿਨ ਵੱਲੋਂ ਹਮਲੇ ਨੂੰ ਜਾਰੀ ਰੱਖਣ ਦੀ ਸਮਰੱਥਾ ਨੂੰ ਸੀਮਤ ਕਰ ਦੇਣਗੇ। ਟਰੂਡੋ ਨੇ ਕਿਹਾ ਕਿ ਸੰਘਰਸ਼ ਦੂਜੇ ਵਿਸ਼ਵ ਯੁੱਧ ਦੇ ਬਾਅਦ ਤੋਂ ਯੂਰਪੀ ਸਥਿਰਤਾ ਲਈ ਸਭ ਤੋਂ ਵੱਡਾ ਖਤਰਾ ਹੈ। ਉਨ੍ਹਾਂ ਕਿਹਾ ਕਿ ਇਹ ਕੌਮਾਂਤਰੀ ਭਾਈਚਾਰੇ ਲਈ ਅਤੇ ਹਰ ਜਗ੍ਹਾ ਆਜ਼ਾਦ ਤੇ ਲੋਕਤੰਤਰ ਦੀ ਪ੍ਰਵਾਹ ਕਰਨ ਵਾਲੇ ਲੋਕਾਂ ਲਈ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਸਮਾਂ ਹੈ। ਕੈਨੇਡਾ ਯੂਕਰੇਨ ‘ਤੇ ਰੂਸ ਦੇ ਹਮਲੇ ਦੀ ਨਿੰਦਾ ਕਰਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੱਸ ਦੇਈਏ ਕਿ ਯੂਕਰੇਨ ਦੇ ਰਾਸ਼ਟਰਪਤੀ ਨੇ ਦਾਅਵਾ ਕੀਤਾ ਹੈ ਕਿ ਰੂਸੀ ਹਮਲੇ ਵਿੱਚ ਯੂਕਰੇਨ ਦੇ 137 ਨਾਗਰਿਕਾਂ ਦੀ ਮੌਤ ਹੋ ਗਈ ਹੈ। ਯੂਕਰੇਨ ‘ਤੇ ਹਮਲੇ ਦੇ ਖਿਲਾਫ ਰੂਸ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਰੂਸੀ ਪੁਲਿਸ ਨੇ ਯੂਕਰੇਨ ਦੇ ਖਿਲਾਫ ਹਮਲੇ ਦਾ ਵਿਰੋਧ ਕਰ ਰਹੇ 1,700 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਇਹ ਵੀ ਪੜ੍ਹੋ : ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬੰਕਰਾਂ ‘ਚ ਕੀਤਾ ਸ਼ਿਫਟ, ਸੁਰੱਖਿਆ ਨੂੰ ਲੈਕੇ ਮਾਪੇ ਚਿੰਤਤ
ਗੌਰਤਲਬ ਹੈ ਕਿ ਰੂਸ ਦੇ ਹਮਲੇ ਨਾਲ ਯੂਕਰੇਨ ਵਿੱਚ ਵਿਗੜਦੇ ਹਾਲਾਤਾਂਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਫੋਨ ‘ਤੇ ਗੱਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਨੂੰ ਹਿੰਸਾ ਨੂੰ ਤੁਰੰਤ ਖਤਮ ਕਰਨ ਦੀ ਅਪੀਲ ਕੀਤੀ ਅਤੇ ਡਿਪਲੋਮੈਟ ਗੱਲਬਾਤ ਦੇ ਰਾਹ ‘ਤੇ ਪਰਤਨ ਲਈ ਹਰ ਪੱਖੋਂ ਠੋਸ ਕੋਸ਼ਿਸ਼ ਕਰਨ ਲਈ ਕਿਹਾ।