ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸੜਕ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਗੜ੍ਹਸ਼ੰਕਰ-ਹੁਸ਼ਿਆਰਪੁਰ ਮਾਰਗ ‘ਤੇ ਪਦਰਾਣਾ ਪਿੰਡ ਕੋਲ ਹੋਇਆ। ਕੈਂਟਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ ਤੇ ਹਾਦਸੇ ਵਿਚ ਬਾਈਕ ਸਵਾਰ ਦੋਵੇਂ ਲੋਕਾਂ ਦੀ ਮੌਤ ਹੋ ਗਈ।
41 ਸਾਲਾ ਨਿਰਮਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਵਾਰਡ ਨੰਬਰ 10 ਕੀਰਤੀ ਨਗਰ ਹੁਸ਼ਿਆਰਪੁਰ ਤੇ 27 ਸਾਲਾ ਭੁਪਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਚੱਕ ਗੁਜਰਾ ਜ਼ਿਲ੍ਹਾ ਹੁਸ਼ਿਆਰਪੁਰ ਬਾਈਕ ‘ਤੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਜਾ ਰਹੇ ਸਨ।
ਉਹ ਦੋਵੇਂ ਜਦੋਂ ਸਤਨੋਰ ਅੱਡਾ ਕੋਲ ਪਿੰਡ ਪਦਰਾਣਾ ਪਹੁੰਚੇ ਤਾਂ ਸਾਹਮਣਿਓਂ ਆ ਰਹੇ ਕੈਂਟਰ ਨਾਲ ਟੱਕਰ ਹੋ ਗਈ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ, ਇਥੇ ਡਾਕਟਰਾਂ ਨੇ ਉੁਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਜੰਮੂ ‘ਚ ਬੋਲੇ ਰੱਖਿਆ ਮੰਤਰੀ ਰਾਜਨਾਥ ਸਿੰਘ-‘POK ਭਾਰਤ ਦਾ ਹਿੱਸਾ ਹੈ, ਸੀ ਤੇ ਰਹੇਗਾ’
ਐੱਸਐੱਚਓ ਗੜ੍ਹਸ਼ੰਕਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਦੋਵੇਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦੇ ਬਿਆਨ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਉੁਨ੍ਹਾਂ ਦੱਸਿਆ ਕਿ ਕੈਂਟਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: