ਭਾਰਤੀ ਫੌਜ ਦੇ ਗਰੁੱਪ ਕੈਪਟਨ ਵਰੁਣ ਸਿੰਘ ਦੇ ਦਿਹਾਂਤ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਵਰੁਣ ਸਿੰਘ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ, ਜੋ ਪਿਛਲੇ ਹਫਤੇ ਤੋਂ ਹੈਲੀਕਾਪਟਰ ਹਾਦਸੇ ‘ਚ ਜ਼ਖਮੀ ਹੋਣ ਤੋਂ ਬਾਅਦ ਆਪਣੇ ਜੀਵਨ ਨਾਲ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੀ ਦਿਲੀ ਹਮਦਰਦੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ।
ਤਾਮਿਲਨਾਡੂ ਦੇ ਕੂਨੂਰ ‘ਚ ਹੈਲੀਕਾਪਟਰ ਹਾਦਸੇ ਦੌਰਾਨ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। 7 ਦਿਨਾਂ ਤੱਕ ਸੰਘਰਸ਼ ਕਰਨ ਤੋਂ ਬਾਅਦ, ਬੰਗਲੌਰ ਦੇ ਇੱਕ ਹਸਪਤਾਲ ਵਿੱਚ ਬੁੱਧਵਾਰ ਨੂੰ ਕੈਪਟਨ ਵਰੁਣ ਸਿੰਘ ਸ਼ਹੀਦ ਹੋ ਗਏ ਹਨ। ਭਾਰਤੀ ਹਵਾਈ ਸੈਨਾ ਨੇ ਵੀ ਗਰੁੱਪ ਕੈਪਟਨ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। 8 ਦਸੰਬਰ 2021 ਨੂੰ ਵਾਪਰੇ ਹਾਦਸੇ ‘ਚ ਇਕਲੌਤੇ ਉਹ ਹੀ ਬਚੇ ਸਨ, ਜਿਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਗੌਰਤਲਬ ਹੈ ਕਿ ਵਰੁਣ ਜਨਰਲ ਬਿਪਿਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਸਨ। ਇਸ ਹਾਦਸੇ ‘ਚ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਹਾਦਸੇ ਵਿੱਚ ਵਰੁਣ ਸਿੰਘ ਹੀ ਬਚੇ ਸਨ। ਪਰ ਬੁੱਧਵਾਰ ਨੂੰ ਉਹ ਵੀ ਜ਼ਿੰਦਗੀ ਦੀ ਲੜਾਈ ਹਾਰ ਗਏ। ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।