ਖੇਤੀ ਕਾਨੂੰਨ ਰੱਦ ਹੁੰਦੇ ਹੀ ਹੁਣ ਸੂਬੇ ਵਿਚ ਚੋਣ ਸਰਗਰਮੀ ਤੇਜ਼ ਹੋ ਗਈ ਹੈ। ਕੈਪਟਨ ਦੇ ਜਾਣ ਨਾਲ ਸਭ ਤੋਂ ਵੱਧ ਝਟਕਾ ਕਾਂਗਰਸ ਨੂੰ ਲੱਗਣ ਵਾਲਾ ਹੈ। ਜਲਦ ਹੀ ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ਚਰਚਾ ਕਰਨ ਵਾਲੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਸੀ. ਐੱਮ. ਚਿਹਰਾ ਬਣਾ ਸਕਦੀ ਹੈ। ਕੈਪਟਨ ਨੇ ਪਹਿਲਾਂ ਹੀ ਕਿਹਾ ਸੀ ਕਿ ਜਿਵੇਂ ਹੀ ਖੇਤੀ ਕਾਨੂੰਨ ਰੱਦ ਹੋਣਗੇ ਤੇ ਕਿਸਾਨ ਅੰਦੋਲਨ ਖਤਮ ਹੋਵੇਗਾ ਤਾਂ ਉਹ ਭਾਜਪਾ ਨਾਲ ਮਿਲ ਕੇ ਚੋਣਾਂ ਲੜਨਗੇ।
PM ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਅੱਜ ਸਾਡੇ ਲਈ ਬਹੁਤ ਹੀ ਵੱਡਾ ਦਿਨ ਹੈ। ਮੈਂ ਇਸ ਮਾਮਲੇ ਨੂੰ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਚੁੱਕ ਰਿਹਾ ਸੀ। ਇਸ ਨੂੰ ਲੈ ਕੇ ਮੈਂ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ। ਖੁਸ਼ੀ ਹੈ ਕਿ ਉਨ੍ਹਾਂ ਨੇ ਅੰਨਦਾਤਾ ਦੀ ਆਵਾਜ਼ ਸੁਣੀ ਤੇ ਸਾਡੀਆਂ ਚਿੰਤਾਵਾਂ ਨੂੰ ਸਮਝਿਆ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਕੈਪਟਨ ਨੇ ਕਿਹਾ ਕਿ ਇਹ ਕਿਸਾਨਾਂ ਲਈ ਵੱਡੀ ਰਾਹਤ ਨਹੀਂ ਸਗੋਂ ਪੰਜਾਬ ਦੇ ਅੱਗੇ ਵਧਣ ਲਈ ਵੀ ਰਸਤਾ ਖੁੱਲ੍ਹਿਆ ਹੈ। ਹੁਣ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਕਿਸਾਨਾਂ ਦੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ।
ਇਹ ਵੀ ਚਰਚਾ ਹੈ ਕਿ ਪੰਜਾਬ ਚੋਣਾਂ ਲਈ ਪਹਿਲੀ ਰੈਲੀ ਕੈਪਟਨ ਅਮਰਿੰਦਰ ਸਿੰਘ ਪੀ. ਐੱਮ. ਮੋਦੀ ਨਾਲ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਰਕਾਰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਬਾਰੇ ਆਪਣੀ ਸਰਕਾਰ ਦੇ ਪੈਰ ਪਿੱਛੇ ਖਿੱਚ ਲਏ। ਉਨ੍ਹਾਂ ਦੇਸ਼ ਤੋਂ ‘ਮੁਆਫੀ’ ਮੰਗਦਿਆਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ।