20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਵੱਖ-ਵੱਖ ਪਾਰਟੀਆਂ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਵੱਲੋਂ ਅੱਜ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। 11 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : Breaking: ਸਿੱਧੂ ਨੂੰ ਝਟਕਾ! ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ਭਲਕੇ ਕਰੇਗਾ ਸੁਣਵਾਈ
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਗੌਰਤਲਬ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਾਰ ਭਾਜਪਾ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ‘ਹਾਕੀ’ ਅਲਾਟ ਕੀਤਾ ਗਿਆ ਹੈ ਤੇ ਸਾਬਕਾ CM ਵੱਲੋਂ ਪੰਜਾਬ ਵਿਚ ਜਿੱਤ ਦੀ ਪੂਰੀ ਉਮੀਦ ਪ੍ਰਗਟਾਈ ਜਾ ਰਹੀ ਹੈ।